ਸਿੱਧੂ ਮੂਸੇਵਾਲਾ ਦੇ ਪਿੰਡ ‘ਚ ਮਨਾਈ ਜਾਵੇਗੀ ਕਾਲੀ ਦੀਵਾਲੀ ਮਾਨਸਾ (ਪੰਜਾਬ) ਦੇ ਪਿੰਡ ਮੂਸੇ ਵਾਲੇ ਦੇ ਗੁਰਦੁਆਰਾ ਸਾਹਿਬ ਵੱਲੋਂ ਗਾਇਕ ਤੇ ਗੀਤਕਾਰ ਸਿੱਧੂ ਮੂਸੇਵਾਲਾ ਦੇ ਕਤਲ ਕਾਰਨ ਇਸ ਸਾਲ ਕਾਲੀ ਦੀਵਾਲੀ ਮਨਾਉਣ ਦੀ ਬੇਨਤੀ ਕੀਤੀ ਗਈ ਹੈ। ਗਾਇਕ ਦਾ 29 ਮਈ 2022 ਨੂੰ ਨੇੜਲੇ ਪਿੰਡ ਜਵਾਹਰਕੇ ਵਿੱਚ ਕਤਲ ਕਰ ਦਿੱਤਾ ਗਿਆ ਸੀ।
