ਰਾਜਾਂ ਦੇ ਗ੍ਰਹਿ ਮੰਤਰੀਆਂ ਦੇ ਦੋ ਰੋਜ਼ਾ ‘ਚਿੰਤਨ ਸ਼ਿਵਿਰ’ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਇੱਕ ਵੀ ਜਾਅਲੀ ਖ਼ਬਰ ਵੀ ਰਾਸ਼ਟਰੀ ਸੁਰੱਖਿਆ ਲਈ ਚਿੰਤਾ ਦਾ ਵਿਸ਼ਾ ਬਣ ਸਕਦੀ ਹੈ। ਇਸ ਲਈ ਦੇਸ਼ ਨੂੰ ਇਨ੍ਹਾਂ ਨੂੰ ਰੋਕਣ ਲਈ ਅਤਿ ਆਧੁਨਿਕ ਤਕਨੀਕ ‘ਤੇ ਜ਼ੋਰ ਦੇਣਾ ਪਵੇਗਾ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਨੂੰ ਸਿਰਫ਼ ਸੂਚਨਾ ਦੇ ਸਰੋਤ ਵਜੋਂ ਹੀ ਸੀਮਤ ਨਹੀਂ ਰੱਖਣਾ ਚਾਹੀਦਾ। ਉਨ੍ਹਾਂ ਕਿਹਾ ਕਿ ਜਾਅਲੀ ਖ਼ਬਰਾਂ ਵੀ ਕੌਮੀ ਚਿੰਤਾ ਦਾ ਵਿਸ਼ਾ ਬਣਨ ਦੀ ਸਮਰੱਥਾ ਰੱਖਦੀਆਂ ਹਨ। ਉਨ੍ਹਾਂ ਕਿਹਾ, ‘ਕਿਸੇ ਵੀ ਜਾਣਕਾਰੀ ਨੂੰ ਅੱਗੇ ਭੇਜਣ ਤੋਂ ਪਹਿਲਾਂ 10 ਵਾਰ ਸੋਚਣਾ ਚਾਹੀਦਾ ਹੈ ਅਤੇ ਇਸ ‘ਤੇ ਭਰੋਸਾ ਕਰਨ ਤੋਂ ਪਹਿਲਾਂ ਇਸ ਦੀ ਪੁਸ਼ਟੀ ਕਰਨਾ ਬਹੁਤ ਜ਼ਰੂਰੀ ਹੈ। ਹਰੇਕ ਪਲੇਟਫਾਰਮ ਕੋਲ ਅਜਿਹੀ ਜਾਣਕਾਰੀ ਦੀ ਪੁਸ਼ਟੀ ਕਰਨ ਦੇ ਤਰੀਕੇ ਹਨ। ਜੇਕਰ ਤੁਸੀਂ ਇਨ੍ਹਾਂ ਨੂੰ ਵੱਖ-ਵੱਖ ਸਰੋਤਾਂ ਰਾਹੀਂ ਚੈੱਕ ਕਰਦੇ ਹੋ, ਤਾਂ ਇਸ ਨੂੰ ਨਵਾਂ ਰੂਪ ਮਿਲੇਗਾ।’ ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਨੂੰ ਸਿਰਫ਼ ਸੂਚਨਾ ਦੇ ਸਰੋਤ ਵਜੋਂ ਹੀ ਸੀਮਤ ਨਹੀਂ ਰੱਖਣਾ ਚਾਹੀਦਾ
