Patiala News: ਰਾਜਪੁਰਾ ਹਲਕੇ ਨੂੰ ਨਮੂਨੇ ਦਾ ਸ਼ਹਿਰ ਬਣਾਇਆ ਜਾਵੇਗਾ: ਵਿਧਾਇਕ ਨੀਨਾ ਮਿੱਤਲ

Patiala News: ਰਾਜਪੁਰਾ ਹਲਕੇ ਨੂੰ ਨਮੂਨੇ ਦਾ ਸ਼ਹਿਰ ਬਣਾਇਆ ਜਾਵੇਗਾ: ਵਿਧਾਇਕ ਨੀਨਾ ਮਿੱਤਲ

Patiala News: ਰਾਜਪੁਰਾ ਹਲਕੇ ਨੂੰ ਨਮੂਨੇ ਦਾ ਸ਼ਹਿਰ ਬਣਾਇਆ ਜਾਵੇਗਾ: ਵਿਧਾਇਕ ਨੀਨਾ ਮਿੱਤਲ

ਵਿਧਾਇਕ ਨੇ 22 ਕਰੋੜ ਦੇ ਸੀਵਰੇਜ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ

ਵਾਰਡ ਨੰ: 17 ਦੇ ਵਸਨੀਕਾਂ ਦੀ ਚਿਰੋਕਣੀ ਮੰਗ ਪੂਰੀ, ਨਵੀਂ ਸੀਵਰੇਜ ਪਾਈਪ ਲਾਈਨ ਸ਼ੁਰੂ

ਰਾਜਪੁਰਾ, 2 ਅਪ੍ਰੈਲ :

ਰਾਜਪੁਰਾ ਹਲਕੇ ਦੀ ਵਿਧਾਇਕਾ ਨੀਨਾ ਮਿੱਤਲ ਨੇ ਅੱਜ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਕਰੀਬ 22 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੀਵਰੇਜ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਸ ਦੇ ਨਾਲ ਹੀ ਵਾਰਡ ਨੰਬਰ 17 ਵਿੱਚ ਸੀਵਰੇਜ ਦੀ ਨਵੀਂ ਪਾਈਪ ਲਾਈਨ ਵਿਛਾਉਣ ਦਾ ਕੰਮ ਵੀ ਅਧਿਕਾਰਤ ਤੌਰ ’ਤੇ ਸ਼ੁਰੂ ਕੀਤਾ ਗਿਆ।

ਇਸ ਪ੍ਰੋਜੈਕਟ ਨੂੰ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਕੈਬਨਿਟ ਮੰਤਰੀ ਸੰਜੀਵ ਕੁਮਾਰ ਅਰੋੜਾ ਦੇ ਯਤਨਾਂ ਸਦਕਾ ਅੱਗੇ ਵਧਾਇਆ ਗਿਆ ਹੈ। ਇਸ ਮੌਕੇ ਨਗਰ ਕੌਂਸਲ ਰਾਜਪੁਰਾ ਦੇ ਕਾਰਜਸਾਧਕ ਅਫਸਰ ਅਵਤਾਰ ਸੇਖੜੀ ਅਤੇ ਉਪ ਮੰਡਲ ਮੈਜਿਸਟਰੇਟ ਨਮਨ ਮਾਰਕਨ ਅਤੇ ਹਲਕਾ ਸੰਗਠਨ ਇੰਚਾਰਜ ਅਤੇ ਵਾਰਡ ਨੰਬਰ 17 ਦੇ ਇੰਚਾਰਜ ਰਿਤੇਸ਼ ਬਾਂਸਲ ਦੇ ਸਹਿਯੋਗ ਨਾਲ ਇਸ ਅਹਿਮ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ ਗਈ। ਅਜੈ ਮਿੱਤਲ ਨੇ ਵੀ ਇਸ ਮੌਕੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।

ਇਸ ਮੌਕੇ ਵਿਧਾਇਕ ਨੀਨਾ ਮਿੱਤਲ ਨੇ ਕਿਹਾ ਕਿ ਵਾਰਡ ਨੰਬਰ 17 ਅਤੇ ਹੋਰ ਇਲਾਕੇ ਦੇ ਵਸਨੀਕ ਲੰਬੇ ਸਮੇਂ ਤੋਂ ਸੀਵਰੇਜ ਦੇ ਓਵਰਫਲੋਅ ਦੀ ਸਮੱਸਿਆ ਨਾਲ ਜੂਝ ਰਹੇ ਸਨ। ਲੋਕਾਂ ਦੀ ਇਸ ਪੁਰਾਣੀ ਮੰਗ ਨੂੰ ਮੁੱਖ ਰੱਖਦਿਆਂ ਹੁਣ ਸੀਵਰੇਜ ਦੀ ਨਵੀਂ ਪਾਈਪ ਲਾਈਨ ਵਿਛਾਈ ਜਾ ਰਹੀ ਹੈ, ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਦੱਸਿਆ ਕਿ ਨੀਲਪੁਰ ਸਟੇਡੀਅਮ ਨੇੜੇ ਮੇਨ ਰੋਡ ਬਾਈਪਾਸ ਅਤੇ ਜ਼ਮੀਨਦੋਜ਼ ਸੀਵਰੇਜ ਪਾਈਪ ਲਾਈਨ ਵਿਛਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ ਅਤੇ ਜਲਦੀ ਹੀ ਇਹ ਕੰਮ ਹੋਰ ਖੇਤਰਾਂ ਵਿੱਚ ਵੀ ਵਿਸਥਾਰ ਨਾਲ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨਾਲ ਸੀਵਰੇਜ ਦੇ ਓਵਰਫਲੋਅ ਅਤੇ ਬੈਕਫਲੋ ਦੀ ਸਮੱਸਿਆ ਦਾ ਸਥਾਈ ਹੱਲ ਹੋਵੇਗਾ, ਜਿਸ ਨਾਲ ਲੋਕਾਂ ਦਾ ਜੀਵਨ ਸੁਖਾਲਾ ਹੋ ਜਾਵੇਗਾ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਹਦਾਇਤਾਂ ਜਾਰੀ ਕਰਦਿਆਂ ਸਮੇਂ ਸਿਰ ਅਤੇ ਮਿਆਰੀ ਢੰਗ ਨਾਲ ਕੰਮ ਮੁਕੰਮਲ ਕਰਨ ਲਈ ਕਿਹਾ।

ਇਸ ਦੌਰਾਨ ਵਿਧਾਇਕ ਨੀਨਾ ਮਿੱਤਲ ਨੇ ਵਿਰੋਧੀ ਪਾਰਟੀਆਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਵੱਡੀਆਂ ਗ੍ਰਾਂਟਾਂ ਦੇ ਦਾਅਵੇ ਤਾਂ ਕੀਤੇ ਗਏ ਪਰ ਜ਼ਮੀਨੀ ਪੱਧਰ ‘ਤੇ ਵਿਕਾਸ ਕਾਰਜ ਨਹੀਂ ਹੋਏ |

ਉਨ੍ਹਾਂ ਗਰੀਨ ਸਿਟੀ ਫੇਜ਼-1 ਅਤੇ ਫੇਜ਼-2, ਭਟੇਜਾ ਕਲੋਨੀ, ਗਣੇਸ਼ ਨਗਰ, ਸਤਨਾਮ ਨਗਰ ਅਤੇ ਪੀਰ ਕਲੋਨੀ ਸਮੇਤ ਕਈ ਇਲਾਕਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਨ੍ਹਾਂ ਥਾਵਾਂ ਦੇ ਲੋਕ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਹਨ।

ਵਿਧਾਇਕ ਨੀਨਾ ਮਿੱਤਲ ਨੇ ਕਿਹਾ ਕਿ ਮਾਨਯੋਗ ਸਰਕਾਰ ਹਰ ਵਰਗ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਵਿਕਾਸ ਕਾਰਜਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਰਾਜਪੁਰਾ ਨੂੰ ਇੱਕ ਮਾਡਲ ਸ਼ਹਿਰ ਵਜੋਂ ਵਿਕਸਤ ਕੀਤਾ ਜਾਵੇਗਾ।

ਇਸ ਮੌਕੇ ਵਾਰਡ ਨੰ: 17 ਦੇ ਇੰਚਾਰਜ ਰੀਤੀ ਬਾਂਸਲ ਨੇ ਵਿਧਾਇਕ ਮੈਡਮ ਨੀਨਾ ਮਿੱਤਲ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਵਾਰਡ ਵਾਸੀਆਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਪੂਰਾ ਕੀਤਾ ਹੈ |

ਇਸ ਮੌਕੇ ਵਾਰਡ ਵਾਸੀਆਂ ਨੇ ਵੀ ਵਿਧਾਇਕ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਪ੍ਰਾਜੈਕਟ ਉਨ੍ਹਾਂ ਦੀ ਲੰਮੇ ਸਮੇਂ ਤੋਂ ਚੱਲ ਰਹੀ ਸਮੱਸਿਆ ਦਾ ਸਥਾਈ ਹੱਲ ਕਰਨਗੇ।

ਇਸ ਮੌਕੇ ਐਸ.ਡੀ.ਓ ਕਰਨਦੀਪ ਸਿੰਘ, ਸ਼ਾਮ ਸੁੰਦਰ ਵਧਵਾ, ਸਚਿਨ ਮਿੱਤਲ, ਟਿੰਕੂ ਬਾਂਸਲ, ਰਮਨ ਟਿਵਾਣਾ, ਗੁਰਵਿੰਦਰ ਸਿੰਘ ਵੜੈਚ, ਬੀ.ਡੀ.ਨੰਦਾ, ਮਨੀਸ਼ ਕੁਮਾਰ, ਗੁਰਵੀਰ ਸਰਾਓ, ਹਰਪ੍ਰੀਤ ਸਿੰਘ ਲਾਲੀ, ਸਾਬਕਾ ਸਰਪੰਚ ਰਣਜੀਤ ਸਿੰਘ, ਰਤਨੇਸ ਜਿੰਦਲ, ਮੁਨੀਸ਼ ਕੁਮਾਰ ਭਟੇਜਾ ਕਲੋਨੀ, ਮਨੀ ਸਿੰਘ ਨਾ ਗਣੇਸ਼ ਕਾਲੋਨੀ, ਮਨੀਸ਼ ਕੁਮਾਰ ਭਟੇਜਾ ਕਲੋਨੀ ਅਤੇ ਸਰਪੰਚ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਇਸ ਮੌਕੇ ਵਾਰਡ ਨੰ.17 ਦੇ ਵਸਨੀਕ ਹਾਜ਼ਰ ਸਨ।

Leave a Reply

Your email address will not be published. Required fields are marked *