ਸਿਵਲ ਸਰਜਨ ਪਟਿਆਲਾ ਡਾ: ਰਾਜੂ ਧੀਰ ਸੇਵਾਮੁਕਤ


ਸਿਵਲ ਸਰਜਨ ਪਟਿਆਲਾ ਡਾ: ਰਾਜੂ ਧੀਰ ਸੇਵਾਮੁਕਤ ਪਟਿਆਲਾ 31 ਅਕਤੂਬਰ () ਸਿਵਲ ਸਰਜਨ ਪਟਿਆਲਾ ਡਾ: ਰਾਜੂ ਧੀਰ ਆਪਣੀ 58 ਸਾਲ ਦੀ ਉਮਰ ਪੂਰੀ ਕਰਨ ਉਪਰੰਤ ਅੱਜ ਸਿਹਤ ਵਿਭਾਗ ਤੋਂ ਸਰਕਾਰੀ ਨੌਕਰੀ ਤੋਂ ਸੇਵਾਮੁਕਤ ਹੋ ਗਏ ਹਨ। ਸੇਵਾਮੁਕਤੀ ਮੌਕੇ ਸਮੂਹ ਸਿਹਤ ਸਟਾਫ਼ ਵੱਲੋਂ ਉਨ੍ਹਾਂ ਨੂੰ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ। ਇਸ ਮੌਕੇ ਪਾਰਟੀ ਨੂੰ ਸੰਬੋਧਨ ਕਰਦਿਆਂ ਸਹਾਇਕ ਸਿਵਲ ਸਰਜਨ ਡਾ: ਵਿਕਾਸ ਗੋਇਲ ਨੇ ਕਿਹਾ ਕਿ ਸਿਵਲ ਸਰਜਨ ਡਾ: ਰਾਜੂ ਧੀਰ ਨੇ ਸਿਹਤ ਵਿਭਾਗ ਵਿਚ ਲਗਭਗ 34 ਸਾਲ ਸਰਕਾਰੀ ਸੇਵਾਵਾਂ ਦੇਣ ਤੋਂ ਬਾਅਦ ਇਕ ਸਾਫ਼-ਸੁਥਰੇ ਅਤੇ ਇਮਾਨਦਾਰ ਅਧਿਕਾਰੀ ਵਜੋਂ ਆਪਣੇ ਅਹੁਦੇ ਤੋਂ ਸੇਵਾ ਮੁਕਤ ਹੋਏ ਹਨ | ਉਨ੍ਹਾਂ ਦੀ ਸੇਵਾਮੁਕਤੀ ‘ਤੇ ਵਧਾਈ ਦਿੱਤੀ। ਗੋਇਲ ਨੇ ਕਿਹਾ ਕਿ ਸਿਵਲ ਸਰਜਨ ਡਾ: ਰਾਜੂ ਧੀਰ ਨੇ ਆਪਣੇ ਅਣਥੱਕ ਯਤਨਾਂ ਨਾਲ ਜ਼ਿਲ੍ਹੇ ਵਿੱਚ ਜਨ ਸਿਹਤ ਪ੍ਰੋਗਰਾਮ ਲਾਗੂ ਕਰਕੇ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਹਨ। ਉਨ੍ਹਾਂ ਨੇ ਲੋਕਾਂ ਨੂੰ ਘਰ-ਘਰ ਜਾ ਕੇ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਜ਼ਿਲ੍ਹੇ ਵਿੱਚ ਪੰਜ ਆਮ ਆਦਮੀ ਕਲੀਨਿਕ ਸਥਾਪਿਤ ਕੀਤੇ। ਬਹੁਤ ਸਾਰੇ ਲੋਕ ਆਪਣੀ ਸਿਹਤ ਦੀ ਜਾਂਚ ਕਰਵਾ ਰਹੇ ਹਨ ਅਤੇ ਮੁਫਤ ਦਵਾਈ ਲੈ ਰਹੇ ਹਨ। ਉਨ੍ਹਾਂ ਨੇ ਆਪਣੀ ਸਰਕਾਰੀ ਨੌਕਰੀ ਦੌਰਾਨ ਹਮੇਸ਼ਾ ਕੰਮ ਨੂੰ ਪਹਿਲ ਦਿੱਤੀ ਅਤੇ ਲੋਕਾਂ ਦੀਆਂ ਸਿਹਤ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ | ਜਿੱਥੇ ਉਨ੍ਹਾਂ ਆਪਣੀ ਡਿਊਟੀ ਦੌਰਾਨ ਇੱਕ ਚੰਗੇ ਪ੍ਰਸ਼ਾਸਨਿਕ ਅਧਿਕਾਰੀ ਵਜੋਂ ਕੰਮ ਕੀਤਾ ਉੱਥੇ ਉਨ੍ਹਾਂ ਮਰੀਜ਼ਾਂ ਦੀ ਦੇਖਭਾਲ ਅਤੇ ਇਲਾਜ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ। ਸਮੂਹ ਸਟਾਫ਼ ਵੱਲੋਂ ਵਿਦਾਇਗੀ ਪਾਰਟੀ ਵਿੱਚ ਸਿਵਲ ਸਰਜਨ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਿਹਤ ਪ੍ਰੋਗਰਾਮ ਅਧਿਕਾਰੀ ਅਤੇ ਦਫ਼ਤਰੀ ਸਟਾਫ਼ ਹਾਜ਼ਰ ਸੀ।

Leave a Reply

Your email address will not be published. Required fields are marked *