ਪਟਿਆਲਾ ਨਿਊਜ਼ : ਸੀਐਚਸੀ ਤ੍ਰਿਪੜੀ ਵਿਖੇ ਆਸ਼ਾ ਵਰਕਰ ਦਿਵਸ ਮਨਾਇਆ ਗਿਆ

ਪਟਿਆਲਾ ਨਿਊਜ਼ : ਸੀਐਚਸੀ ਤ੍ਰਿਪੜੀ ਵਿਖੇ ਆਸ਼ਾ ਵਰਕਰ ਦਿਵਸ ਮਨਾਇਆ ਗਿਆ

ਪਟਿਆਲਾ ਨਿਊਜ਼ : ਸੀਐਚਸੀ ਤ੍ਰਿਪੜੀ ਵਿਖੇ ਆਸ਼ਾ ਵਰਕਰ ਦਿਵਸ ਮਨਾਇਆ ਗਿਆ

ਪਟਿਆਲਾ 27 ਅਪ੍ਰੈਲ () ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਡਾ: ਹਿਤਿੰਦਰ ਕੌਰ ਅਤੇ ਸਿਵਲ ਸਰਜਨ ਪਟਿਆਲਾ ਡਾ: ਸ਼ੈਲੀ ਜੇਤਲੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀ.ਐਚ.ਸੀ ਤ੍ਰਿਪੜੀ ਵਿਖੇ ਆਸ਼ਾ ਵਰਕਰ ਦਿਵਸ ਮਨਾਇਆ ਗਿਆ। ਇਸ ਮੌਕੇ ਸਿਵਲ ਸਰਜਨ ਪਟਿਆਲਾ ਡਾ: ਸ਼ੈਲੀ ਜੇਤਲੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਸ਼ਾ ਵਰਕਰਾਂ ਦਾ ਸਮਾਜ ਪ੍ਰਤੀ ਯੋਗਦਾਨ ਬਹੁਤ ਹੀ ਸ਼ਲਾਘਾਯੋਗ ਹੈ, ਜਿਨ੍ਹਾਂ ਦੀ ਮਿਹਨਤ ਸਦਕਾ ਆਬਾਦੀ ਵਿਚ ਕਮੀ ਆਈ ਹੈ, ਟੀਕਾਕਰਨ ਵਧਿਆ ਹੈ ਅਤੇ ਲੋਕਾਂ ਵਿਚ ਸਿਹਤ ਪ੍ਰਤੀ ਜਾਗਰੂਕਤਾ ਵਧੀ ਹੈ | ਪੰਜਾਬ ਸਰਕਾਰ ਨੇ ਆਸ਼ਾ ਨੂੰ ਸਨਮਾਨਿਤ ਕਰਨ ਅਤੇ ਉਨ੍ਹਾਂ ਦੇ ਕੰਮ ਨੂੰ ਉਤਸ਼ਾਹਿਤ ਕਰਨ ਲਈ ਇੱਕ ਅਹਿਮ ਪਹਿਲ ਕਰਦਿਆਂ 27 ਅਪ੍ਰੈਲ ਨੂੰ ਆਸ਼ਾ ਵਰਕਰ ਦਿਵਸ ਵਜੋਂ ਮਨਾਇਆ ਗਿਆ ਹੈ। ਸੀਨੀਅਰ ਮੈਡੀਕਲ ਅਫ਼ਸਰ ਡਾ: ਪ੍ਰਨੀਤ ਕੌਰ ਨੇ ਕਿਹਾ ਕਿ ਆਸ਼ਾ ਵਰਕ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੰਮ ਕਰਨ ਵਾਲੀਆਂ ਮਾਨਤਾ ਪ੍ਰਾਪਤ ਸਮਾਜ ਸੇਵੀ ਸੰਸਥਾਵਾਂ ਹਨ। ਆਸ਼ਾ ਵਰਕਰਾਂ ਨੂੰ ਸਿਹਤ ਸੇਵਾਵਾਂ ਲੋਕਾਂ ਤੱਕ ਪਹੁੰਚਾਉਣ ਲਈ ਰੀੜ੍ਹ ਦੀ ਹੱਡੀ ਮੰਨਿਆ ਜਾਂਦਾ ਹੈ ਜੋ ਸਮਾਜ ਨੂੰ ਸਿਹਤਮੰਦ ਬਣਾਉਣ ਲਈ ਦਿਨ ਰਾਤ ਕੰਮ ਕਰਦੇ ਹਨ। ਆਸ਼ਾ ਵਰਕਰਾਂ ਮਾਵਾਂ ਦੀ ਸਿਹਤ, ਬਾਲ ਸਿਹਤ, ਬਿਮਾਰੀ ਦੀ ਰੋਕਥਾਮ, ਪਰਿਵਾਰ ਨਿਯੋਜਨ ਅਤੇ ਸਵੱਛਤਾ ਵਿੱਚ ਮਹੱਤਵਪੂਰਨ ਭੂਮਿਕਾਵਾਂ ਨਿਭਾਉਂਦੀਆਂ ਹਨ। ਆਸ਼ਾ ਵਰਕਰਾਂ ਮੁੱਖ ਮੰਤਰੀ ਸਿਹਤ ਯੋਜਨਾ ਦੇ ਤਹਿਤ ਰਜਿਸਟ੍ਰੇਸ਼ਨ ਅਤੇ ਹੋਰ ਸਿਹਤ ਸੇਵਾਵਾਂ ਨੂੰ ਤੇਜ਼ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੀਆਂ ਹਨ। ਇਸ ਮੌਕੇ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਆਸ਼ਾ ਵਰਕਰਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ: ਬਲਕਾਰ ਸਿੰਘ, ਐਮਓ ਡਾ: ਰਜਨੀਤ ਕੌਰ, ਡੀਪੀਐਮ ਰਿਤਿਕਾ, ਡੀਸੀਐਮ ਹੇਮਾ, ਬੀਈਈ ਸ਼ਿਆਨ, ਐਲਐਚਵੀ ਪ੍ਰਦੀਪ ਕੌਰ, ਏਐਨਐਮ ਸੁਖਵੀਰ ਕੌਰ ਅਤੇ ਤ੍ਰਿਪੜੀ ਬਲਾਕ ਦੀਆਂ ਸਮੂਹ ਆਸ਼ਾ ਵਰਕਰ ਅਤੇ ਫੈਸੀਲੀਟੇਟਰ ਹਾਜ਼ਰ ਸਨ।

Leave a Reply

Your email address will not be published. Required fields are marked *