ਦਸ ਦਈਏ ਇੱਕ ਸਿੱਖ ਟੈਕਸੀ ਡਰਾਈਵਰ ਦਾ ਕਤਲ, ਇਸ ਮਾਮਲੇ ਵਿੱਚ ਪੁਲਿਸ ਨੇ ਇੱਕ 35 ਸਾਲਾ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਇਹ ਘਟਨਾ ਬ੍ਰਿਟਿਸ਼ ਸ਼ਹਿਰ ਵੁਲਵਰਹੈਂਪਟਨ ਦੀ ਹੈ। ਮ੍ਰਿਤਕ ਸਿੱਖ ਟੈਕਸੀ ਡਰਾਈਵਰ ਦੀ ਪਛਾਣ ਅਣਖ ਸਿੰਘ ਵਜੋਂ ਹੋਈ ਹੈ। ਇਸ ਦੇ ਨਾਲ ਹੀ ਪੁਲਿਸ ਨੇ ਘਟਨਾ ਸਥਾਨ ਦੇ ਗਵਾਹਾਂ ਨੂੰ 101 ‘ਤੇ ਸੂਚਨਾ ਦੇਣ ਦੀ ਅਪੀਲ ਕੀਤੀ ਹੈ।ਪੁਲਿਸ ਦੇ ਅਨੁਸਾਰ ਉਨ੍ਹਾਂ ਨੂੰ ਬੀਤੇ ਐਤਵਾਰ ਸਵੇਰੇ ਸੂਚਨਾ ਮਿਲੀ ਸੀ ਕਿ 2 ਵਿਅਕਤੀ ਨਾਇਨ ਐਲਮਜ਼ ਲੇਨ ‘ਤੇ ਆਪਸ ਵਿੱਚ ਲੜ ਰਹੇ ਹਨ। ਜਦੋਂ ਪੁਲਿਸ ਉਥੇ ਪਹੁੰਚੀ ਤਾਂ ਕੇਵਲ ਅਣਖ ਸਿੰਘ ਦੀ ਹਾਲਤ ਗੰਭੀਰ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਅਣਖ ਸਿੰਘ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਬਹਾਦਰ ਹੁਸੈਨ ਵਾਲਾ ਦਾ ਰਹਿਣ ਵਾਲਾ ਸੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
