ਸੁਖਬੀਰ ਬਾਦਲ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ: ਪੰਜਾਬ ਦੀ ਅੰਮ੍ਰਿਤਸਰ ਅਦਾਲਤ ਨੇ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਅਤੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਤੁਹਾਨੂੰ ਦੱਸ ਦੇਈਏ ਕਿ ਉਨ੍ਹਾਂ ਨੂੰ ਅੱਜ ਅਦਾਲਤ ‘ਚ ਪੇਸ਼ ਹੋਣਾ ਹੈ, ਜੇਕਰ ਉਹ ਅੱਜ ਵੀ ਅਦਾਲਤ ‘ਚ ਪੇਸ਼ ਨਹੀਂ ਹੋਏ ਤਾਂ ਅਦਾਲਤ ਉਨ੍ਹਾਂ ‘ਤੇ ਸਖ਼ਤ ਕਾਰਵਾਈ ਕਰ ਸਕਦੀ ਹੈ।
