ਪਟਿਆਲਾ ਨਿਊਜ਼ : ਜ਼ਿਲ੍ਹੇ ਵਿੱਚ ਰਾਜਪੁਰਾ, ਨਾਭਾ, ਸਮਾਣਾ ਅਤੇ ਪਤਾਰਾ ਨਗਰ ਕੌਂਸਲ ਚੋਣਾਂ ਦੀਆਂ ਤਿਆਰੀਆਂ ਮੁਕੰਮਲ – ਦਮਨਜੀਤ ਸਿੰਘ ਮਾਨ

ਪਟਿਆਲਾ ਨਿਊਜ਼ : ਜ਼ਿਲ੍ਹੇ ਵਿੱਚ ਰਾਜਪੁਰਾ, ਨਾਭਾ, ਸਮਾਣਾ ਅਤੇ ਪਤਾਰਾ ਨਗਰ ਕੌਂਸਲ ਚੋਣਾਂ ਦੀਆਂ ਤਿਆਰੀਆਂ ਮੁਕੰਮਲ – ਦਮਨਜੀਤ ਸਿੰਘ ਮਾਨ

ਪਟਿਆਲਾ ਨਿਊਜ਼ : ਜ਼ਿਲ੍ਹੇ ਵਿੱਚ ਰਾਜਪੁਰਾ, ਨਾਭਾ, ਸਮਾਣਾ ਅਤੇ ਪਤਾਰਾ ਨਗਰ ਕੌਂਸਲ ਚੋਣਾਂ ਦੀਆਂ ਤਿਆਰੀਆਂ ਮੁਕੰਮਲ – ਦਮਨਜੀਤ ਸਿੰਘ ਮਾਨ

– ਚਾਰ ਸ਼ਹਿਰਾਂ ਦੇ 92 ਵਾਰਡਾਂ ‘ਚ ਬਣੇ 228 ਪੋਲਿੰਗ ਬੂਥ, 2 ਲੱਖ 15 ਹਜ਼ਾਰ ਵੋਟਰ ਵੋਟ ਪਾਉਣਗੇ।

-ਨਾਮਜ਼ਦਗੀ ਦਾਖ਼ਲ ਕਰਨ ਲਈ ਰਿਟਰਨਿੰਗ ਅਫ਼ਸਰ ਤਾਇਨਾਤ-ਏ.ਡੀ.ਸੀ

ਪਟਿਆਲਾ, 11 ਮਈ:

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ, ਨਾਭਾ, ਸਮਾਣਾ ਅਤੇ ਪਤਾਰਾ ਨਗਰ ਕੌਂਸਲ ਦੇ 92 ਵਾਰਡਾਂ ਵਿੱਚ 26 ਮਈ ਨੂੰ ਹੋਣ ਵਾਲੀਆਂ ਆਮ ਚੋਣਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਪ੍ਰਗਟਾਵਾ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਤੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਦਮਨਜੀਤ ਸਿੰਘ ਮਾਨ ਨੇ ਕੀਤਾ |

ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਅਧੀਨ ਪੈਂਦੇ ਨਗਰ ਕੌਂਸਲ ਨਾਭਾ ਅਧੀਨ 23 ਵਾਰਡਾਂ, ਨਗਰ ਕੌਂਸਲ ਪਤਾਰਾ ਅਧੀਨ 17 ਵਾਰਡਾਂ, ਨਗਰ ਕੌਂਸਲ ਰਾਜਪੁਰਾ ਅਧੀਨ 31 ਵਾਰਡਾਂ ਅਤੇ ਨਗਰ ਕੌਂਸਲ ਸਮਾਣਾ ਅਧੀਨ 21 ਵਾਰਡਾਂ ਵਿੱਚ ਚੋਣਾਂ ਕਰਵਾਈਆਂ ਜਾਣੀਆਂ ਹਨ। ਇਨ੍ਹਾਂ ਚੋਣਾਂ ਲਈ ਕੁੱਲ 228 ਬੂਥ ਬਣਾਏ ਗਏ ਹਨ ਅਤੇ ਇਸ ਵਿੱਚ 2 ਲੱਖ 15 ਹਜ਼ਾਰ ਦੇ ਕਰੀਬ ਵੋਟਰ ਹਿੱਸਾ ਲੈਣਗੇ। ਸਕੱਤਰ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਹੁਕਮਾਂ ਅਨੁਸਾਰ ਅਰਵਿੰਦਪਾਲ ਸਿੰਘ ਸੋਮਲ ਐਸਡੀਐਮ ਨਾਭਾ ਨੂੰ ਰਿਟਰਨਿੰਗ ਅਫਸਰ ਨਗਰ ਕੌਂਸਲ ਨਾਭਾ, ਕਾਲਾ ਰਾਮ ਕਾਂਸਲ ਐਸਡੀਐਮ ਪੱਤਦਾਰ ਨੂੰ ਰਿਟਰਨਿੰਗ ਅਫਸਰ ਨਗਰ ਕੌਂਸਲ ਪੱਤਦਾਰ, ਸੁਖਵਿੰਦਰ ਸਿੰਘ ਟਿਵਾਣਾ ਐਸਡੀਐਮ ਰਾਜਪੁਰਾ ਨੂੰ ਰਿਟਰਨਿੰਗ ਅਫਸਰ ਨਗਰ ਕੌਂਸਲ ਰਾਜਪੁਰਾ ਅਤੇ ਰਸ਼ਪਿੰਦਰ ਸਿੰਘ ਕਾਰਜਕਾਰੀ ਇੰਜਨੀਅਰ ਜਲ ਸਪਲਾਈ ਤੇ ਸੈਨੀਟੇਸ਼ਨ ਅਫਸਰ ਨਗਰ ਕੌਂਸਲ ਸਮਾਣਾ ਨੂੰ ਮੁੜ ਨਿਯੁਕਤ ਕੀਤਾ ਗਿਆ ਹੈ।

ਦਮਨਜੀਤ ਸਿੰਘ ਮਾਨ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਚੋਣ ਪ੍ਰੋਗਰਾਮ ਅਨੁਸਾਰ ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖਲ ਕਰਨ ਦੀ ਮਿਆਦ ਮਿਤੀ 13.05.2026 (ਬੁੱਧਵਾਰ) ਨੂੰ (ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ) ਸਬੰਧਤ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰਾਂ ਵਿੱਚ ਸ਼ੁਰੂ ਹੋਵੇਗੀ। ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 16.05.20265 (ਸ਼ਨੀਵਾਰ) ਹੋਵੇਗੀ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 18.05.2026 (ਸੋਮਵਾਰ) ਨੂੰ ਹੋਵੇਗੀ। ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 19.05.2026 (ਮੰਗਲਵਾਰ) (ਦੁਪਹਿਰ 03:00 ਵਜੇ ਤੱਕ) ਹੈ। ਸਾਰੇ ਨਾਮਜ਼ਦਗੀ ਫਾਰਮ ਨਿਰਧਾਰਤ ਹਲਫ਼ਨਾਮੇ ਦੇ ਨਾਲ ਹੋਣੇ ਚਾਹੀਦੇ ਹਨ, ਅਤੇ ਜੇਕਰ ਉਮੀਦਵਾਰ ਕਿਸੇ ਰਾਜਨੀਤਿਕ ਪਾਰਟੀ ਦੁਆਰਾ ਸਪਾਂਸਰ ਕੀਤਾ ਗਿਆ ਹੈ, ਤਾਂ ਸਬੰਧਤ ਰਾਜਨੀਤਿਕ ਪਾਰਟੀ ਦਾ ਇੱਕ ਅਧਿਕਾਰਤ ਪੱਤਰ। ਉਮੀਦਵਾਰਾਂ ਦੇ ਕੇਵਾਈਸੀ ਵੇਰਵੇ ਜ਼ਿਲ੍ਹੇ ਦੀ ਵੈੱਬਸਾਈਟ ‘ਤੇ ਅਪਲੋਡ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਵੋਟਾਂ 26.05.2026 (ਮੰਗਲਵਾਰ) ਨੂੰ ਸਵੇਰੇ 08:00 ਵਜੇ ਤੋਂ ਸ਼ਾਮ 5:00 ਵਜੇ ਤੱਕ ਪੈਣਗੀਆਂ। ਪੋਲ ਹੋਈਆਂ ਵੋਟਾਂ ਦੀ ਗਿਣਤੀ 29.05.2026 (ਸ਼ੁੱਕਰਵਾਰ) ਨੂੰ ਗਿਣਤੀ ਕੇਂਦਰਾਂ ਵਿਖੇ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ: ਹਿਮਾਂਸ਼ੂ ਅਗਰਵਾਲ ਦੀ ਦੇਖ-ਰੇਖ ਹੇਠ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਇਨ੍ਹਾਂ ਚੋਣਾਂ ਨੂੰ ਨਿਰਪੱਖ, ਸੁਤੰਤਰ ਅਤੇ ਸ਼ਾਂਤੀਪੂਰਵਕ ਢੰਗ ਨਾਲ ਕਰਵਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

ਦਮਨਜੀਤ ਸਿੰਘ ਮਾਨ ਨੇ ਅੱਗੇ ਦੱਸਿਆ ਕਿ ਕਮਿਸ਼ਨ ਵੱਲੋਂ ਨਗਰ ਕੌਂਸਲਾਂ ਲਈ ਚੋਣ ਲੜਨ ਵਾਲੇ ਉਮੀਦਵਾਰ ਲਈ ਖਰਚੇ ਦੀ ਸੀਮਾ ਸ਼੍ਰੇਣੀ-ਏ ਲਈ 3,60,000 ਰੁਪਏ, ਸ਼੍ਰੇਣੀ-ਬੀ ਲਈ 2,30,000 ਰੁਪਏ, ਸ਼੍ਰੇਣੀ-ਸੀ ਲਈ 2,00,000 ਰੁਪਏ ਰੱਖੀ ਗਈ ਹੈ।

ਏ.ਡੀ.ਸੀ. ਨੇ ਦੱਸਿਆ ਕਿ ਚੋਣ ਪ੍ਰੋਗਰਾਮ ਦੇ ਐਲਾਨ ਦੇ ਨਾਲ ਹੀ ਸਾਰੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਜਿੱਥੇ ਚੋਣਾਂ ਹੋਣ ਜਾ ਰਹੀਆਂ ਹਨ, ਦੇ ਅਧਿਕਾਰ ਖੇਤਰ ਵਿੱਚ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ। ਇਹ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਲਾਗੂ ਰਹੇਗਾ।

Leave a Reply

Your email address will not be published. Required fields are marked *