ਪਟਿਆਲਾ: ਪੰਜਾਬ ਸਟੇਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵੱਲੋਂ ਚੇਅਰਮੈਨ ਪੀ.ਆਰ.ਟੀ.ਸੀ ਨਾਲ ਮੀਟਿੰਗ ਅਤੇ ਵਿਚਾਰ-ਵਟਾਂਦਰਾ ਕੀਤਾ ਗਿਆ
ਪਟਿਆਲਾ, 14 ਮਈ:
ਪੰਜਾਬ ਸਟੇਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ, ਪਟਿਆਲਾ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਐਡਵੋਕੇਟ ਹਰਪਾਲ ਜੁਨੇਜਾ, ਚੇਅਰਮੈਨ ਪੀ.ਆਰ.ਟੀ.ਸੀ. ਐਡਵੋਕੇਟ ਹਰਪਾਲ ਜੁਨੇਜਾ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਦੌਰਾਨ ਐਸੋਸੀਏਸ਼ਨ ਦੇ ਮੈਂਬਰਾਂ ਨੇ ਚੇਅਰਮੈਨ ਜੁਨੇਜਾ ਵੱਲੋਂ ਪੀ.ਆਰ.ਟੀ.ਸੀ., ਯਾਤਰੀਆਂ ਦੀਆਂ ਸਹੂਲਤਾਂ ਵਿੱਚ ਸੁਧਾਰ ਅਤੇ ਪ੍ਰਸ਼ਾਸਨਿਕ ਕਾਰਗੁਜ਼ਾਰੀ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ।
ਮੀਟਿੰਗ ਦੌਰਾਨ ਮੈਂਬਰਾਂ ਨੇ ਚੇਅਰਮੈਨ ਹਰਪਾਲ ਜੁਨੇਜਾ ਦੇ ਧਿਆਨ ਵਿੱਚ ਪੁਰਾਣੇ ਅਤੇ ਨਵੇਂ ਬੱਸ ਸਟੈਂਡਾਂ ਸਬੰਧੀ ਕੁਝ ਅਹਿਮ ਵਿਕਾਸ ਕਾਰਜਾਂ ਅਤੇ ਲੋੜੀਂਦੇ ਸੁਝਾਅ ਵੀ ਲਿਆਂਦੇ। ਚੇਅਰਮੈਨ ਜੁਨੇਜਾ ਨੇ ਇਨ੍ਹਾਂ ਮੁੱਦਿਆਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਲੋੜੀਂਦੀ ਕਾਰਵਾਈ ਦਾ ਭਰੋਸਾ ਦਿੱਤਾ।
ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਵੀ ਚੇਅਰਮੈਨ ਹਰਪਾਲ ਜੁਨੇਜਾ ਨੂੰ ਪੀ.ਆਰ.ਟੀ.ਸੀ ਦੀ ਤਰੱਕੀ ਅਤੇ ਲੋਕ ਹਿੱਤ ਦੇ ਕੰਮਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੂਰਨ ਸਹਿਯੋਗ ਅਤੇ ਸ਼ੁੱਭ ਕਾਮਨਾਵਾਂ ਦਿੱਤੀਆਂ।
ਇਸ ਮੌਕੇ ਪੈਨਸ਼ਨ ਐਸੋਸੀਏਸ਼ਨ ਦੇ ਆਗੂ ਕਾ. ਗੁਰਦੀਪ ਸਿੰਘ ਵਾਲੀਆ (ਪ੍ਰਧਾਨ), ਅਜੀਤ ਸਿੰਘ ਸੈਣੀ (ਚੇਅਰਮੈਨ), ਸਤਪਾਲ ਸਿੰਘ ਚੰਬਲ (ਜਨਰਲ ਸਕੱਤਰ), ਗੁਰਮੀਤ ਸਿੰਘ ਟਿਵਾਣਾ (ਵਿੱਤ ਸਕੱਤਰ), ਪਰਮਜੀਤ ਸਿੰਘ (ਮੀਤ ਪ੍ਰਧਾਨ), ਹਰਚਰਨ ਸਿੰਘ ਗਿੱਲ (ਮੀਤ ਪ੍ਰਧਾਨ), ਬਲਦੇਵ ਕ੍ਰਿਸ਼ਨ ਸ਼ਰਮਾ, ਅਸ਼ੋਕ ਪਰਾਸ਼ਰ (ਸੀਨੀਅਰ ਮੈਂਬਰ) ਤੋਂ ਇਲਾਵਾ ਹੈਰੀ ਮੁਖਮੇਲਪੁਰ, ਰਾਹੁਲ ਮਹਿਤਾ ਅਤੇ ਹੋਰ ਮੈਂਬਰ ਹਾਜ਼ਰ ਸਨ।
