ਭਾਸ਼ਾ ਵਿਭਾਗ ਵੱਲੋਂ ਪੰਜਾਬੀ ਜਾਗਰੂਕਤਾ ਰੈਲੀ ਦਾ ਆਯੋਜਨ – ਹਰ ਪੰਜਾਬੀ ਆਪਣੀ ਮਾਂ ਬੋਲੀ ਪੰਜਾਬੀ ਦੀ ਖੁਸ਼ਹਾਲੀ ਲਈ ਯੋਗਦਾਨ ਪਾਉਣ – ਗੁਰਪ੍ਰੀਤ ਸਿੰਘ ਥਿੰਦ – ਆਓ ਮਾਂ ਬੋਲੀ ਦਾ ਸਤਿਕਾਰ ਕਰੋ ਦੇ ਨਾਅਰੇ ਨਾਲ ਨਵੀਂ ਪੁਕਾਰ ਪਾਈਏ ਪਟਿਆਲਾ ਸ਼ਹਿਰ, 4 ਨਵੰਬਰ : ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਥਿੰਦ ਨੇ ਪੰਜਾਬੀਆਂ ਨੂੰ ਆਪਣੀ ਮਾਂ ਬੋਲੀ ਪੰਜਾਬੀ ਦੀ ਖੁਸ਼ਹਾਲੀ ਲਈ ਯੋਗਦਾਨ ਪਾਉਣ ਦਾ ਸੱਦਾ ਦਿੱਤਾ ਹੈ। ਗੁਰਪ੍ਰੀਤ ਸਿੰਘ ਥਿੰਦ ਪੰਜਾਬੀ ਮਹੀਨੇ ਦੌਰਾਨ ਪੰਜਾਬੀ ਭਾਸ਼ਾ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਭਾਸ਼ਾ ਵਿਭਾਗ ਵੱਲੋਂ ਕਰਵਾਈ ਗਈ ਪੰਜਾਬੀ ਚੇਤਨਾ ਰੈਲੀ ਵਿੱਚ ਸ਼ਿਰਕਤ ਕਰਕੇ ਇਸ ਦਾ ਉਦਘਾਟਨ ਕਰ ਰਹੇ ਸਨ। ਇਸ ਮੌਕੇ ਜ਼ਿਲ੍ਹਾ ਭਾਸ਼ਾ ਅਫ਼ਸਰ ਚੰਦਨਦੀਪ ਕੌਰ ਅਤੇ ਖੋਜ ਅਫ਼ਸਰ ਡਾ: ਸੁਖਦਰਸ਼ਨ ਸਿੰਘ ਚਾਹਲ ਵੀ ਹਾਜ਼ਰ ਸਨ | ਗੁਰਪ੍ਰੀਤ ਸਿੰਘ ਥਿੰਦ ਨੇ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੰਜਾਬੀ ਜਾਗਰੂਕਤਾ ਰੈਲੀ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਅਜੋਕੀ ਪੀੜ੍ਹੀ ਨੂੰ ਮਾਂ ਬੋਲੀ ਨਾਲ ਜੋੜਨ ਲਈ ਜਾਗਰੂਕਤਾ ਸਮਾਗਮ ਕਰਵਾਉਣੇ ਬਹੁਤ ਜ਼ਰੂਰੀ ਹਨ। ਉਨ੍ਹਾਂ ਇਸ ਰੈਲੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਾਸ਼ਾ ਵਿਭਾਗ ਵੱਲੋਂ ਮਾਂ ਬੋਲੀ ਦੀ ਪ੍ਰਫੁੱਲਤਾ ਲਈ ਕਰਵਾਏ ਜਾ ਰਹੇ ਸਮਾਗਮਾਂ ਨਾਲ ਪੰਜਾਬੀ ਭਾਸ਼ਾ ਦੀਆਂ ਜੜ੍ਹਾਂ ਹੋਰ ਮਜ਼ਬੂਤ ਹੋਣਗੀਆਂ। ਸ: ਥਿੰਦ ਨੇ ਕਿਹਾ ਕਿ ਮਨੁੱਖ ਆਪਣੀ ਭਾਸ਼ਾ ਵਿੱਚ ਹੀ ਵਧੀਆ ਢੰਗ ਨਾਲ ਗੱਲਬਾਤ ਕਰ ਸਕਦਾ ਹੈ, ਇਸ ਲਈ ਬੱਚਿਆਂ ਨੂੰ ਮਾਂ ਬੋਲੀ ਨਾਲ ਜੋੜਨ ਲਈ ਘਰ ਹੀ ਪਹਿਲਾ ਸਕੂਲ ਹੈ। ਉਨ੍ਹਾਂ ਭਾਸ਼ਾ ਵਿਭਾਗ ਦੇ ਮੁਲਾਜ਼ਮਾਂ ਨੂੰ ਵਧਾਈ ਦਿੱਤੀ ਅਤੇ ਰੈਲੀ ਨੂੰ ਰਵਾਨਾ ਕੀਤਾ। ਭਾਸ਼ਾ ਵਿਭਾਗ ਪੰਜਾਬ ਦੇ ਸੰਯੁਕਤ ਡਾਇਰੈਕਟਰ ਡਾ. ਵੀਰਪਾਲ ਕੌਰ ਦੀ ਅਗਵਾਈ ਹੇਠ ਇਹ ਪੰਜਾਬੀ ਜਾਗਰੂਕਤਾ ਰੈਲੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ, ਖੰਡਾ ਚੌਕ, ਲੀਲਾ ਭਵਨ, ਵਾਈ.ਪੀ.ਐੱਸ. ਚੌਕ, ਨਗਰ ਨਿਗਮ ਦਫ਼ਤਰ, ਸਰਕਾਰੀ ਮਹਿੰਦਰਾ ਕਾਲਜ, ਲੋਅਰ ਮਾਲ ਪਟਿਆਲਾ ਤੋਂ ਹੁੰਦੀ ਹੋਈ ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਸਮਾਪਤ ਹੋਈ | ਅਤੇ ਭਾਸ਼ਾ ਵਿਭਾਗ ਪਟਿਆਲਾ ਸ਼ੇਰਾ ਵਾਲਾ ਗੇਟ ਵਿਖੇ ਸਮਾਪਤ ਹੋਈ। ਇਸ ਰੈਲੀ ਦੇ ਭਾਸ਼ਾ ਵਿਭਾਗ ਵਿਖੇ ਸਾਹਿਤਕਾਰ ਡਾ. ਸੁਰਜੀਤ ਸਿੰਘ ਭੱਟੀ, ਡਾ: ਦਰਸ਼ਨ ਸਿੰਘ ਬੁੱਟਰ, ਡਾ: ਜੋਗਾ ਸਿੰਘ ਅਤੇ ਹੋਰ ਪਤਵੰਤਿਆਂ ਨੇ ਰੈਲੀ ਦਾ ਸਵਾਗਤ ਕੀਤਾ | ਖੋਜ ਅਫ਼ਸਰ ਡਾ: ਸੁਖਦਰਸ਼ਨ ਸਿੰਘ ਚਹਿਲ, ਗੁਰਮੇਲ ਸਿੰਘ ਵਿਰਕ, ਜਗਮੇਲ ਸਿੰਘ ਨੇ ਆਪਣੇ ਸੰਬੋਧਨ ਵਿਚ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਵੀਂ ਪੀੜ੍ਹੀ ਨੂੰ ਮਾਂ ਬੋਲੀ ਪੰਜਾਬੀ ਨੂੰ ਘਰ-ਘਰ ਪੜ੍ਹਾਉਣ ਦੀ ਮੁਹਿੰਮ ਸ਼ੁਰੂ ਕਰਨ | ਉਨ੍ਹਾਂ ਪੰਜਾਬੀ ਭਾਸ਼ਾ ਨੂੰ ਪਰਿਵਾਰ ਅਤੇ ਰੁਜ਼ਗਾਰ ਦੀ ਭਾਸ਼ਾ ਬਣਾਉਣ ਦਾ ਮੌਕਾ ਦਿੱਤਾ। ਭਾਸ਼ਾ ਵਿਭਾਗ ਵੱਲੋਂ ਕੀਤੀ ਗਈ ਰੈਲੀ ਦੌਰਾਨ ਪੰਜਾਬੀ ਅਨਮੋਲ ਹੈ, ਪੜ੍ਹੋ, ਲਿਖੋ ਅਤੇ ਮਾਣ ਨਾਲ ਬੋਲੋ ਅਤੇ ਮਾਂ ਬੋਲੀ ਪੰਜਾਬੀ ਨੂੰ ਨਵੀਂ ਸਦੀ ਦੀ ਨਵੀਂ ਪੁਕਾਰ ਵਜੋਂ ਸ਼ਹਿਰ ਪਟਿਆਲਾ ਪੰਜਾਬੀ ਦੇ ਰੰਗ ਵਿੱਚ ਰੰਗਿਆ ਨਜ਼ਰ ਆਇਆ। ਸਿੰਘ, ਪਰਵੀਨ ਕੁਮਾਰ, ਸੁਖਪ੍ਰੀਤ ਕੌਰ, ਸੁਰਿੰਦਰ ਕੌਰ ਸਮੇਤ ਵੱਡੀ ਗਿਣਤੀ ਵਿੱਚ ਪਤਵੰਤੇ ਹਾਜ਼ਰ ਸਨ। ਫੋਟੋ ਕੈਪਸ਼ਨ – ਪੰਜਾਬੀ ਭਾਸ਼ਾ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਕਰਵਾਈ ਗਈ ਪੰਜਾਬੀ ਚੇਤਨਾ ਰੈਲੀ ਵਿੱਚ ਸ਼ਾਮਲ ਵਧੀਕ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਥਿੰਦ ਅਤੇ ਰੈਲੀ ਦੀ ਸ਼ੁਰੂਆਤ ਕਰਦੇ ਹੋਏ।
