Punjab News: ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮਹੀਨਾਵਾਰ ਸਮੀਖਿਆ ਮੀਟਿੰਗ

Punjab News: ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮਹੀਨਾਵਾਰ ਸਮੀਖਿਆ ਮੀਟਿੰਗ

Punjab News: ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮਹੀਨਾਵਾਰ ਸਮੀਖਿਆ ਮੀਟਿੰਗ

* ਅਧਿਕਾਰੀਆਂ ਨੂੰ ਕੰਮ ਨੂੰ ਸਮੇਂ ਸਿਰ, ਪਾਰਦਰਸ਼ੀ ਅਤੇ ਲੋਕ ਪੱਖੀ ਢੰਗ ਨਾਲ ਚਲਾਉਣ ਦੇ ਨਿਰਦੇਸ਼

ਡਿਪਟੀ ਕਮਿਸ਼ਨਰ ਵਿਰਾਜ ਐਸ ਟਿੱਡਕੇ ਨੇ ਜ਼ਿਲ੍ਹੇ ਵਿੱਚ ਮਾਲ ਵਿਭਾਗ ਨਾਲ ਸਬੰਧਤ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਹੀਨਾਵਾਰ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਦਫ਼ਤਰਾਂ ਦੇ ਕੰਮਕਾਜ ਵਿੱਚ ਪਾਰਦਰਸ਼ਤਾ ਅਤੇ ਹੋਰ ਗਤੀ ਲਿਆਉਣ ਲਈ ਸਖ਼ਤ ਹਦਾਇਤਾਂ ਦਿੱਤੀਆਂ। ਉਨ੍ਹਾਂ ਹਦਾਇਤ ਕੀਤੀ ਕਿ ਅਦਾਲਤਾਂ ਵਿੱਚ ਲੰਬਿਤ ਪਏ ਮਾਲ ਕੇਸਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ ਜਾਵੇ ਅਤੇ ਰੋਜ਼ਾਨਾ ਰਿਪੋਰਟ ਉਨ੍ਹਾਂ ਦੇ ਦਫ਼ਤਰ ਨੂੰ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰੀ ਸੇਵਾਵਾਂ ਦੇ ਨਿਪਟਾਰੇ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਮੀਟਿੰਗ ਦੌਰਾਨ ਉਨ੍ਹਾਂ ਨੇ ਸੌਖੀ ਰਜਿਸਟ੍ਰੇਸ਼ਨ, ਸੌਖੀ ਜਮਾਂਬੰਦੀ ਅਤੇ ਆਨਲਾਈਨ ਇੰਤਕਾਲ ਸਬੰਧੀ ਰਿਪੋਰਟਾਂ ਦੀ ਸਮੀਖਿਆ ਕੀਤੀ ਅਤੇ ਬਕਾਇਆ ਜ਼ਮੀਨੀ ਮਾਲੀਏ ਦੀ ਰਿਕਵਰੀ ਵਿੱਚ ਤੇਜ਼ੀ ਲਿਆਉਣ ਲਈ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮਾਲ ਵਿਭਾਗ ਦੀਆਂ ਸੇਵਾਵਾਂ ਨੂੰ ਆਮ ਲੋਕਾਂ ਲਈ ਹੋਰ ਸਰਲ, ਸੁਚਾਰੂ ਅਤੇ ਪਾਰਦਰਸ਼ੀ ਬਣਾਇਆ ਜਾਵੇ ਤਾਂ ਜੋ ਲੋਕਾਂ ਨੂੰ ਬੇਲੋੜੀ ਦਫ਼ਤਰੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ।

ਡਿਪਟੀ ਕਮਿਸ਼ਨਰ ਨੇ ਜ਼ਮੀਨ ਗ੍ਰਹਿਣ, ਖਸਰਾ-ਵਾਰ ਮੈਪਿੰਗ, ਬਕਾਇਆ ਤਬਾਦਲਿਆਂ, ਜਮਾਂਬੰਦੀਆਂ ਅਤੇ ਹੱਦਬੰਦੀ ਦੇ ਕੇਸਾਂ ਨਾਲ ਸਬੰਧਤ ਚੱਲ ਰਹੇ ਕੇਸਾਂ ਦੀ ਵੀ ਵਿਸਥਾਰ ਨਾਲ ਸਮੀਖਿਆ ਕੀਤੀ। ਉਨ੍ਹਾਂ ਸਿਵਲ ਕੰਮਾਂ ਨਾਲ ਸਬੰਧਤ ਯੂਟੀਲਿਟੀ ਸਰਟੀਫਿਕੇਟ (ਯੂ.ਸੀ.) ਸਮੇਂ ਸਿਰ ਜਮ੍ਹਾ ਕਰਵਾਉਣ ਦੇ ਨਿਰਦੇਸ਼ ਦਿੱਤੇ ਅਤੇ ਅਧਿਕਾਰੀਆਂ ਨੂੰ ਕੰਮ ਵਿੱਚ ਹੋਰ ਗਤੀ ਅਤੇ ਕੁਸ਼ਲਤਾ ਲਿਆਉਣ ਲਈ ਕਿਹਾ।

ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਸਵਾਮਿਤਵਾ ਸਕੀਮ ਤਹਿਤ ਚੱਲ ਰਹੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿੰਡਾਂ ਵਿੱਚ ਪ੍ਰਾਪਰਟੀ ਰਾਈਟਸ ਨਾਲ ਸਬੰਧਤ ਮਾਮਲਿਆਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕੀਤਾ ਜਾਵੇ, ਤਾਂ ਜੋ ਲੋਕਾਂ ਨੂੰ ਸਮੇਂ ਸਿਰ ਇਸ ਸਕੀਮ ਦਾ ਲਾਭ ਮਿਲ ਸਕੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ, ਐਸ.ਡੀ.ਐਮ. ਮਲੇਰਕੋਟਲਾ ਕਾਨੂੰ ਗਰਗ, ਐਸ.ਡੀ.ਐਮ. ਅਹਿਮਦਗੜ੍ਹ/ਅਮਰਗੜ੍ਹ ਹਰਬੰਸ ਸਿੰਘ, ਤਹਿਸੀਲਦਾਰ ਰੀਤੂ ਗੁਪਤਾ, ਡੀ.ਡੀ.ਪੀ.ਓ ਰੂਪ ਸਿੰਘ, ਨਾਇਬ ਤਹਿਸੀਲਦਾਰ ਹਰੀਸ਼ ਕੁਮਾਰ, ਏ.ਐਸ.ਐਮ ਵਿਕਾਸ ਹੰਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Leave a Reply

Your email address will not be published. Required fields are marked *