ਪਟਿਆਲਾ ਨਿਊਜ਼ : ਜ਼ਿਲ੍ਹੇ ਵਿੱਚ 28 ਜੂਨ ਤੋਂ ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ : ਡਾ: ਸ਼ੈਲੀ ਜੇਤਲੀ

ਪਟਿਆਲਾ ਨਿਊਜ਼ : ਜ਼ਿਲ੍ਹੇ ਵਿੱਚ 28 ਜੂਨ ਤੋਂ ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ : ਡਾ: ਸ਼ੈਲੀ ਜੇਤਲੀ

ਪਟਿਆਲਾ ਨਿਊਜ਼ : ਜ਼ਿਲ੍ਹੇ ਵਿੱਚ 28 ਜੂਨ ਤੋਂ ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ : ਡਾ: ਸ਼ੈਲੀ ਜੇਤਲੀ

* ਪੰਜ ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ

* ਜ਼ਿਲ੍ਹਾ ਵਾਸੀਆਂ ਨੂੰ ਮੁਹਿੰਮ ਨੂੰ ਸਫ਼ਲ ਬਣਾਉਣ ਦੀ ਅਪੀਲ

ਜ਼ਿਲ੍ਹਾ ਪਟਿਆਲਾ ਵਿੱਚ 28, 29 ਅਤੇ 30 ਜੂਨ ਨੂੰ ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ ਚਲਾਈ ਜਾਵੇਗੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਸ਼ੈਲੀ ਜੇਤਲੀ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਜ਼ਿਲ੍ਹੇ ਦੇ 0 ਤੋਂ 5 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਭਾਰਤ ਨੂੰ ਪੋਲੀਓ ਮੁਕਤ ਰੱਖਣ ਲਈ ਹਰ ਬੱਚੇ ਨੂੰ ਪੋਲੀਓ ਰੋਕੂ ਟੀਕਾਕਰਨ ਕਰਵਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਇਸ ਮੁਹਿੰਮ ਦੀਆਂ ਸਾਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਇਸ ਦੀ ਸਫ਼ਲਤਾ ਲਈ ਲੋੜੀਂਦੀਆਂ ਟੀਮਾਂ ਨਿਯੁਕਤ ਕੀਤੀਆਂ ਜਾ ਰਹੀਆਂ ਹਨ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ: ਕੁਸ਼ਲਦੀਪ ਗਿੱਲ ਨੇ ਦੱਸਿਆ ਕਿ ਮੁਹਿੰਮ ਦੇ ਪਹਿਲੇ ਦਿਨ 28 ਜੂਨ ਨੂੰ ਜ਼ਿਲ੍ਹੇ ਭਰ ਵਿੱਚ ਸਥਾਪਿਤ ਪਲਸ ਪੋਲੀਓ ਬੂਥਾਂ ‘ਤੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ | 29 ਅਤੇ 30 ਜੂਨ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਘਰ-ਘਰ ਜਾ ਕੇ ਉਨ੍ਹਾਂ ਬੱਚਿਆਂ ਨੂੰ ਬੂੰਦਾਂ ਪਿਲਾਉਣਗੀਆਂ ਜੋ ਕਿਸੇ ਕਾਰਨ ਬੂਥਾਂ ਤੱਕ ਨਹੀਂ ਪਹੁੰਚ ਸਕਦੇ। ਉਨ੍ਹਾਂ ਕਿਹਾ ਕਿ ਪੋਲੀਓ ਇੱਕ ਗੰਭੀਰ ਅਤੇ ਭਿਆਨਕ ਬਿਮਾਰੀ ਹੈ, ਜਿਸ ਤੋਂ ਹਰ ਪੰਜ ਸਾਲ ਦੇ ਬੱਚੇ ਨੂੰ ਪੋਲੀਓ ਵੈਕਸੀਨ ਦੀਆਂ ਬੂੰਦਾਂ ਪਿਲਾਈਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਬੱਚਿਆਂ ਨੂੰ ਨਿਯਮਤ ਟੀਕਾਕਰਨ ਤਹਿਤ ਪੋਲੀਓ ਬੂੰਦਾਂ ਪਿਲਾਈਆਂ ਗਈਆਂ ਹਨ ਤਾਂ ਵੀ ਉਨ੍ਹਾਂ ਨੂੰ ਪਲਸ ਪੋਲੀਓ ਮੁਹਿੰਮ ਦੌਰਾਨ ਪੋਲੀਓ ਰੋਕੂ ਬੂੰਦਾਂ ਜ਼ਰੂਰ ਪਿਲਾਈਆਂ ਜਾਣ। ਸਿਹਤ ਅਧਿਕਾਰੀਆਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸਿਹਤ ਵਿਭਾਗ ਨੂੰ ਪੂਰਾ ਸਹਿਯੋਗ ਦੇਣ ਤਾਂ ਜੋ ਜ਼ਿਲ੍ਹੇ ਦਾ ਕੋਈ ਵੀ ਬੱਚਾ ਪੋਲੀਓ ਰੋਕੂ ਬੂੰਦਾਂ ਤੋਂ ਵਾਂਝਾ ਨਾ ਰਹੇ।

Leave a Reply

Your email address will not be published. Required fields are marked *