ਪਟਿਆਲਾ ਨਿਊਜ਼ : ਉਰਦੂ ਭਾਸ਼ਾ ਦੀਆਂ ਸਿਖਲਾਈ ਕਲਾਸਾਂ ਵਿੱਚ ਦਾਖਲੇ ਦੀ ਆਖਰੀ ਮਿਤੀ 20 ਜੁਲਾਈ ਤੱਕ ਵਧਾ ਦਿੱਤੀ ਗਈ ਹੈ

ਪਟਿਆਲਾ ਨਿਊਜ਼ : ਉਰਦੂ ਭਾਸ਼ਾ ਦੀਆਂ ਸਿਖਲਾਈ ਕਲਾਸਾਂ ਵਿੱਚ ਦਾਖਲੇ ਦੀ ਆਖਰੀ ਮਿਤੀ 20 ਜੁਲਾਈ ਤੱਕ ਵਧਾ ਦਿੱਤੀ ਗਈ ਹੈ

ਪਟਿਆਲਾ ਨਿਊਜ਼ : ਉਰਦੂ ਭਾਸ਼ਾ ਦੀ ਸਿਖਲਾਈ ਦੀਆਂ ਕਲਾਸਾਂ 20 ਵਿੱਚ ਦਾਖਲੇ ਦੀ ਆਖਰੀ ਤਾਰੀਕ ਹੈ ਜੁਲਾਈ ਤੱਕ ਵਧਾਈਆਂ

ਭਾਸ਼ਾ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਭਾਸ਼ਾ ਦਫ਼ਤਰ, ਪਟਿਆਲਾ ਵਿਖੇ ਜੂਨ, 2026 ਤੋਂ ਸ਼ੁਰੂ ਹੋਣ ਵਾਲੀਆਂ ‘ਉਰਦੂ ਅਮੋਜ਼’ ਸਿਖਲਾਈ ਕਲਾਸਾਂ ਵਿੱਚ ਦਾਖਲੇ ਦੀ ਆਖਰੀ ਮਿਤੀ 10 ਜੁਲਾਈ ਤੋਂ ਵਧਾ ਕੇ 20 ਜੁਲਾਈ 2026 ਕਰ ਦਿੱਤੀ ਗਈ ਹੈ। ਇਸ ਸਿਖਲਾਈ ਦੀ ਮਿਆਦ ਛੇ ਮਹੀਨੇ ਹੈ ਅਤੇ ਇਹ ਦਸੰਬਰ (2026) ਦੇ ਮਹੀਨੇ ਤੱਕ ਚੱਲੇਗੀ। ਇਸ ਸਿਖਲਾਈ ਲਈ ਕੁੱਲ ਇੱਕ ਵਾਰ ਦੀ ਫੀਸ 500 ਰੁਪਏ ਹੈ। ਇਸ ਕਲਾਸ ਦਾ ਸਮਾਂ ਸ਼ਾਮ 5.00 ਵਜੇ ਤੋਂ ਸ਼ਾਮ 6.00 ਵਜੇ ਤੱਕ ਹੈ।

ਜ਼ਿਲ੍ਹਾ ਭਾਸ਼ਾ ਅਫ਼ਸਰ ਮਨਜਿੰਦਰ ਸਿੰਘ ਨੇ ਦੱਸਿਆ ਕਿ ਉਰਦੂ ਸਿੱਖਣ ਦੇ ਚਾਹਵਾਨ 20 ਜੁਲਾਈ 2026 ਤੱਕ ਦਫ਼ਤਰ, ਜ਼ਿਲ੍ਹਾ ਭਾਸ਼ਾ ਅਫ਼ਸਰ (ਭਾਸ਼ਾ ਭਵਨ), ਸ਼ੇਰਾਂਵਾਲਾ ਗੇਟ, ਪਟਿਆਲਾ ਵਿਖੇ ਆਪਣਾ ਫਾਰਮ (ਪਾਸਪੋਰਟ ਸਾਈਜ਼ ਫ਼ੋਟੋ, ਆਧਾਰ ਕਾਰਡ ਅਤੇ ਵਿਦਿਅਕ ਯੋਗਤਾ ਸਰਟੀਫਿਕੇਟ ਦੀ ਫ਼ੋਟੋ ਕਾਪੀ ਸਮੇਤ) ਭਰ ਕੇ ਅਪਲਾਈ ਕਰ ਸਕਦੇ ਹਨ।ਉਰਦੂ ਦੀ ਸਿਖਲਾਈ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਦਫ਼ਤਰ ਦੀ ਈਮੇਲ ਰਾਹੀਂ ਈਮੇਲ ਰਾਹੀਂ ਸੰਪਰਕ ਕੀਤਾ ਜਾ ਸਕਦਾ ਹੈ। dlo.patiala1@gmail.com.

Leave a Reply

Your email address will not be published. Required fields are marked *