ਪਟਿਆਲਾ ਨਿਊਜ਼: ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ 2026

ਪਟਿਆਲਾ ਨਿਊਜ਼: ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ 2026
ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ ਦੇਸ਼ ਦੇ ਪ੍ਰਤਿਭਾਸ਼ਾਲੀ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ (PMRBP) ਯੋਜਨਾ ਦੇ ਤਹਿਤ ਇੱਕ ਬਹਾਦਰ ਬੱਚੇ ਨੂੰ ਪੁਰਸਕਾਰ ਦੇਣ ਜਾ ਰਿਹਾ ਹੈ। ਇਹ ਪੁਰਸਕਾਰ ਉਨ੍ਹਾਂ ਬੱਚਿਆਂ ਨੂੰ ਦਿੱਤੇ ਜਾਂਦੇ ਹਨ ਜੋ ਬਹਾਦਰੀ, ਖੇਡਾਂ, ਸੇਵਾ, ਵਿਗਿਆਨ ਅਤੇ ਤਕਨਾਲੋਜੀ, ਵਾਤਾਵਰਣ, ਕਲਾ ਅਤੇ ਸੱਭਿਆਚਾਰ ਅਤੇ ਨਵੀਨਤਾ ਦੇ ਖੇਤਰਾਂ ਵਿੱਚ ਰਾਸ਼ਟਰੀ ਪੱਧਰ ਦੀ ਮਾਨਤਾ ਦੇ ਹੱਕਦਾਰ ਹਨ। ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਅਰਜ਼ੀ ਦੇਣ ਲਈ ਵਿਭਾਗ ਦੁਆਰਾ ਔਨਲਾਈਨ ਪੋਰਟਲ https://awards.gov.in. ਨੂੰ ਬਣਾਇਆ ਗਿਆ ਹੈ, ਜਿਸ ਵਿਚ ਪੁਰਸਕਾਰ ਲਈ ਅਪਲਾਈ ਕਰਨ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਐਵਾਰਡ ਲਈ ਸਿਰਫ਼ ਉਹ ਬੱਚਾ ਅਪਲਾਈ ਕਰ ਸਕਦਾ ਹੈ, ਜਿਸ ਦੀ ਉਮਰ 31 ਜੁਲਾਈ 2026 ਨੂੰ 5 ਸਾਲ ਤੋਂ ਵੱਧ ਅਤੇ 18 ਸਾਲ ਤੱਕ ਹੋਵੇ।ਬੱਚਾ ਖ਼ੁਦ ਇਸ ਐਵਾਰਡ ਲਈ ਅਪਲਾਈ ਕਰ ਸਕਦਾ ਹੈ ਅਤੇ ਬੱਚੇ ਦੇ ਮਾਤਾ-ਪਿਤਾ, ਸਕੂਲ ਅਧਿਆਪਕ, ਅਧਿਕਾਰੀ ਆਦਿ ਵੀ ਅਪਲਾਈ ਕਰ ਸਕਦੇ ਹਨ। ਅਪਲਾਈ ਕਰਨ ਦੀ ਆਖਰੀ ਮਿਤੀ 31.7.2026 ਹੈ।

Leave a Reply

Your email address will not be published. Required fields are marked *