Patiala News: ਭਾਰਤੀ ਚੋਣ ਕਮਿਸ਼ਨ ਵੱਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਜਾਰੀ ਕੀਤੇ ਗਏ ਸੋਧੇ ਪ੍ਰੋਗਰਾਮ ਅਨੁਸਾਰ ਸਮੁੱਚੀ ਪ੍ਰਕਿਰਿਆ ਮੁਕੰਮਲ ਕੀਤੀ ਜਾਵੇਗੀ-ਡਾ: ਹਿਮਾਂਸ਼ੂ ਅਗਰਵਾਲ
ਭਾਰਤ ਦੇ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਪਹਿਲੇ ਐਲਾਨੇ ਗਏ ਸ਼ਡਿਊਲ ਵਿੱਚ ਸੋਧ ਸਬੰਧੀ ਜਾਰੀ ਪੱਤਰ ਅਨੁਸਾਰ ਐਸ.ਆਈ.ਆਰ ਦੀ ਸਮੁੱਚੀ ਪ੍ਰਕਿਰਿਆ ਪਟਿਆਲਾ ਜ਼ਿਲ੍ਹੇ ਵਿੱਚ ਮੁਕੰਮਲ ਕੀਤੀ ਜਾਵੇਗੀ। ਇਹ ਪ੍ਰਗਟਾਵਾ ਪਟਿਆਲਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ. ਹਿਮਾਂਸ਼ੂ ਅਗਰਵਾਲ ਨੇ ਕੀਤਾ। ਉਨ੍ਹਾਂ ਦੱਸਿਆ ਕਿ ਸੀ
ਮੁੱਖ ਚੋਣ ਅਫ਼ਸਰ, ਪੰਜਾਬ ਸ੍ਰੀਮਤੀ ਅਨਿੰਦਿਤਾ ਮਿੱਤਰਾ ਦੀਆਂ ਹਦਾਇਤਾਂ ਅਨੁਸਾਰ ਗਣਨਾ ਫਾਰਮਾਂ ਦੀ ਘਰ-ਘਰ ਵੰਡ 3 ਅਗਸਤ, 2026 ਤੱਕ ਜਾਰੀ ਰਹੇਗੀ। ਇਸੇ ਤਰ੍ਹਾਂ ਪੋਲਿੰਗ ਬੂਥਾਂ ਨੂੰ ਤਰਕਸੰਗਤ ਬਣਾਉਣ ਦਾ ਕੰਮ ਵੀ 3 ਅਗਸਤ, 2026 ਤੱਕ ਕੀਤਾ ਜਾਵੇਗਾ।
ਡਾ: ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਡਰਾਫਟ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ 13 ਅਗਸਤ, 2026 ਨੂੰ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ 13 ਅਗਸਤ, 2026 ਤੋਂ 12 ਸਤੰਬਰ, 2026 ਤੱਕ ਜਮ੍ਹਾਂ ਕਰਵਾਏ ਜਾ ਸਕਦੇ ਹਨ, ਜਦਕਿ ਇਨ੍ਹਾਂ ਇਤਰਾਜ਼ਾਂ ਅਤੇ ਦਾਅਵਿਆਂ ਦਾ ਨਿਪਟਾਰਾ 13 ਅਗਸਤ, 2026 ਤੋਂ ਅਕਤੂਬਰ, 2026 ਤੱਕ ਕੀਤਾ ਜਾਵੇਗਾ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਅੰਤਿਮ ਵੋਟਰ ਸੂਚੀਆਂ 12 ਅਕਤੂਬਰ, 2026 ਨੂੰ ਪ੍ਰਕਾਸ਼ਿਤ ਕਰ ਦਿੱਤੀਆਂ ਜਾਣਗੀਆਂ।ਉਨ੍ਹਾਂ ਪਟਿਆਲਾ ਜ਼ਿਲ੍ਹੇ ਦੇ ਸਾਰੇ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵਿਸ਼ੇਸ਼ ਇੰਟੈਂਸਿਵ ਰੀਵੀਜ਼ਨ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਨ੍ਹਾਂ ਦੇ ਚੋਣਵੇਂ ਵੇਰਵੇ ਪੂਰੀ ਤਰ੍ਹਾਂ ਸਹੀ ਅਤੇ ਅੱਪ-ਟੂ-ਡੇਟ ਹਨ, ਜਿਸ ਨਾਲ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਵਿੱਚ ਯੋਗਦਾਨ ਪਾਇਆ ਜਾ ਸਕੇ।
