ਪਟਿਆਲਾ ਨਿਊਜ਼: ਪਟਿਆਲਾ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ: ਅਜੀਤਪਾਲ ਸਿੰਘ ਕੋਹਲੀ

ਪਟਿਆਲਾ ਨਿਊਜ਼: ਪਟਿਆਲਾ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ: ਅਜੀਤਪਾਲ ਸਿੰਘ ਕੋਹਲੀ
ਛੋਟਾ ਅਰਾਈ ਮਾਜਰਾ ਵਿਖੇ 40 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਉਦਘਾਟਨ
ਆਮ ਆਦਮੀ ਪਾਰਟੀ ਦੇ ਵਿਧਾਇਕ ਸਰਦਾਰ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਹੈ ਕਿ ਪਟਿਆਲਾ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਹ ਅੱਜ ਮੇਅਰ ਕੁੰਦਨ ਗੋਗੀਆ ਨਾਲ ਛੋਟਾ ਅਰਾਈ ਮਾਜਰਾ ਵਿਖੇ ਕਰੀਬ 40 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਸੜਕ ਦਾ ਉਦਘਾਟਨ ਕਰਨ ਉਪਰੰਤ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ।
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਸ਼ਹਿਰ ਅਤੇ ਪਿੰਡ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਟਿਆਲਾ ਸ਼ਹਿਰ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਸੜਕਾਂ, ਗਲੀਆਂ, ਸੀਵਰੇਜ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਪ੍ਰਾਜੈਕਟ ਜੰਗੀ ਪੱਧਰ ’ਤੇ ਚੱਲ ਰਹੇ ਹਨ।
ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਲੋਕਾਂ ਦੀਆਂ ਲੋੜਾਂ ਨੂੰ ਮੁੱਖ ਰੱਖਦਿਆਂ ਹਰ ਵਾਰਡ ਵਿੱਚ ਪਹਿਲ ਦੇ ਆਧਾਰ ’ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਇਹ ਰਫ਼ਤਾਰ ਭਵਿੱਖ ਵਿੱਚ ਵੀ ਜਾਰੀ ਰਹੇਗੀ।
ਇਸ ਮੌਕੇ ਅਧਿਕਾਰੀਆਂ ਨੇ ਵਿਧਾਇਕ ਨੂੰ ਭਰੋਸਾ ਦਿਵਾਇਆ ਕਿ ਸਾਰੇ ਵਿਕਾਸ ਕਾਰਜ ਨਿਰਧਾਰਿਤ ਮਾਪਦੰਡਾਂ ਅਨੁਸਾਰ ਅਤੇ ਸਮੇਂ ਸਿਰ ਮੁਕੰਮਲ ਕੀਤੇ ਜਾਣਗੇ ਤਾਂ ਜੋ ਸ਼ਹਿਰ ਵਾਸੀਆਂ ਨੂੰ ਇਸ ਦਾ ਪੂਰਾ ਲਾਭ ਮਿਲ ਸਕੇ।
ਇਸ ਮੌਕੇ ਐਕਸੀਅਨ ਨਰਾਇਣ ਦਾਸ, ਕੌਂਸਲਰ ਹਰਪ੍ਰੀਤ ਸਿੰਘ (ਵਾਰਡ ਨੰ. 36), ਜੋਗਿੰਦਰ ਸਿੰਘ (ਪ੍ਰਧਾਨ ਛੋਟਾ ਅਰਾਈ ਮਾਜਰਾ), ਬਲਰਾਮ ਕੁਮਾਰ, ਬੰਟੀ, ਰਜਿੰਦਰ, ਸੰਜੂ, ਜਗਤਾਰ, ਮਨਿੰਦਰ ਸਿੰਘ, ਪ੍ਰੀਤਕਮਲ ਸਿੰਘ, ਜੱਗਾ ਅਤੇ ਵਿਜੇ ਵੀ ਹਾਜ਼ਰ ਸਨ।

Leave a Reply

Your email address will not be published. Required fields are marked *