ਪਟਿਆਲਾ ਨਿਊਜ਼: 70ਵੇਂ ਜ਼ਿਲ੍ਹਾ ਸਕੂਲ ਟੂਰਨਾਮੈਂਟ ‘ਚ ਫਰੀਸਟਾਈਲ ਕੁਸ਼ਤੀ ਮੁਕਾਬਲੇ ਦੀ ਸ਼ੁਰੂਆਤ

ਪਟਿਆਲਾ ਨਿਊਜ਼: 70ਵੇਂ ਜ਼ਿਲ੍ਹਾ ਸਕੂਲ ਟੂਰਨਾਮੈਂਟ ‘ਚ ਫਰੀਸਟਾਈਲ ਕੁਸ਼ਤੀ ਮੁਕਾਬਲੇ ਦੀ ਸ਼ੁਰੂਆਤ

ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ ਰਵਿੰਦਰਪਾਲ ਸ਼ਰਮਾ ਦੀ ਅਗਵਾਈ ਹੇਠ ਜ਼ਿਲ੍ਹਾ ਖੇਡ ਕੋਆਰਡੀਨੇਟਰ ਡਾ ਦਲਜੀਤ ਸਿੰਘ ਅਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਹੇਠ ਕੇਸਰ ਅਖਾੜਾ ਵਿਖੇ ਅੰਡਰ 14 ਅਤੇ 19 ਲੜਕਿਆਂ ਲਈ ਫ੍ਰੀਸਟਾਈਲ ਕੁਸ਼ਤੀ ਮੁਕਾਬਲੇ ਕਰਵਾਏ ਗਏ। ਪੰਜਾਬ ਕੁਸ਼ਤੀ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਮਹਿੰਦਰ ਸਿੰਘ ਅਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਨੇ ਕੇਸਰ ਬਾਗ ਅਖਾੜੇ ਦਾ ਵਿਸ਼ੇਸ਼ ਦੌਰਾ ਕੀਤਾ ਅਤੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ। ਇਸ ਮੌਕੇ ਦਵਿੰਦਰ ਸਿੰਘ, ਜ਼ੋਨਲ ਸਕੱਤਰ ਪਾਤੜਾਂ, ਕੁਸ਼ਤੀ ਖੇਡ ਵਿਭਾਗ ਦੇ ਕੋਚ ਸਰਜ ਸਿੰਘ, ਪੀਟੀਆਈ ਦੇ ਬੁਲਾਰੇ ਰਾਕੇਸ਼ ਅਰੋੜਾ, ਲੈਕਚਰਾਰ ਨਰੰਜਨ ਸਿੰਘ ਅਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਹਾਜ਼ਰ ਸਨ।

Leave a Reply

Your email address will not be published. Required fields are marked *