ਪਟਿਆਲਾ ਖ਼ਬਰਾਂ : 70ਵੇਂ ਜ਼ਿਲ੍ਹਾ ਸਕੂਲ ਟੂਰਨਾਮੈਂਟ ਵਿਚ ਲੜਕਿਆਂ ਦੇ ਕਬੱਡੀ ਨੈਸ਼ਨਲ ਸਟਾਈਲ ਮੁਕਾਬਲੇ ਕਰਵਾਏ ਗਏ

ਪਟਿਆਲਾ ਖ਼ਬਰਾਂ : 70ਵੇਂ ਜ਼ਿਲ੍ਹਾ ਸਕੂਲ ਟੂਰਨਾਮੈਂਟ ਵਿਚ ਲੜਕਿਆਂ ਦੇ ਕਬੱਡੀ ਨੈਸ਼ਨਲ ਸਟਾਈਲ ਮੁਕਾਬਲੇ ਕਰਵਾਏ ਗਏ

ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਹੇਠ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ ਰਵਿੰਦਰਪਾਲ ਸ਼ਰਮਾ ਦੀ ਅਗਵਾਈ ਹੇਠ ਜ਼ਿਲ੍ਹਾ ਖੇਡ ਕੋਆਰਡੀਨੇਟਰ ਡਾ. ਡਾ ਦਲਜੀਤ ਸਿੰਘ ਅਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੀ ਤਾਲਮੇਲ਼ ਨਾਲ ਪੀ.ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਬਹੁ-ਮੰਤਵੀ ਸਕੂਲ, ਪਟਿਆਲਾ ਵਿਖੇ ਅੰਡਰ 14/17/19 ਲੜਕਿਆਂ ਦਾ ਕਬੱਡੀ ਨੈਸ਼ਨਲ ਸਟਾਈਲ ਮੁਕਾਬਲਾ ਕਰਵਾਇਆ ਗਿਆ। ਅੰਡਰ-14 ਮੁਕਾਬਲੇ ਵਿੱਚ ਨਾਭਾ ਜ਼ੋਨ ਪਹਿਲਾ, ਰਾਜਪੁਰਾ ਦੂਜੇ, ਪਟਿਆਲਾ-1 ਤੀਜੇ, ਅੰਡਰ-17 ਮੁਕਾਬਲੇ ਵਿੱਚ ਘਨੌਰ ਜ਼ੋਨ ਪਹਿਲਾ, ਪਟਿਆਲਾ-1 ਤੀਜੇ, ਅੰਡਰ-19 ਮੁਕਾਬਲੇ ਵਿੱਚ ਘਨੌਰ ਜ਼ੋਨ ਪਹਿਲਾ, ਭੜਸੋ ਜ਼ੋਨ ਦੂਜਾ ਅਤੇ ਪਟਿਆਲਾ-1 ਤੀਜੇ ਸਥਾਨ ‘ਤੇ ਰਿਹਾ। ਇਸ ਮੌਕੇ ਜ਼ਿਲ੍ਹਾ ਖੇਡ ਕੋਆਰਡੀਨੇਟਰ ਡਾ ਦਲਜੀਤ ਸਿੰਘ ਅਤੇ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਮੌਕੇ ‘ਤੇ ਪਹੁੰਚ ਕੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ। ਇਸ ਮੌਕੇ ਦਵਿੰਦਰ ਸਿੰਘ ਜ਼ੋਨਲ ਸਕੱਤਰ ਪਾਟੜਾਂ, ਅਮਨਿੰਦਰ ਸਿੰਘ ਜ਼ੋਨਲ ਸਕੱਤਰ ਪੈਟ-1, ਜਸਵਿੰਦਰ ਸਿੰਘ ਜ਼ੋਨਲ ਸਕੱਤਰ ਘਨੌਰ, ਬਲਵਿੰਦਰ ਸਿੰਘ ਜੱਸਲ ਜ਼ੋਨਲ ਸਕੱਤਰ ਪਾਰਟ-2 ਐਲਬਰਟ, ਬੀਰ ਦਵਿੰਦਰ ਸਿੰਘ, ਮਨਦੀਪ ਸ਼ਰਮਾ, ਮਲਕੀਤ ਸਿੰਘ, ਕੁਲਵੰਤ ਸਿੰਘ, ਸ਼ਿਵ ਭੰਡੀਰ, ਜਸਵੰਤ ਸਿੰਘ, ਲਖਵਿੰਦਰ ਸਿੰਘ, ਰਾਕੇਸ਼ ਕੁਮਾਰ ਲਚਕਣੀ ਅਤੇ ਇੰਚਾਰਜ ਜਸਵਿੰਦਰ ਸਿੰਘ ਹਾਜ਼ਰ ਸਨ।

Leave a Reply

Your email address will not be published. Required fields are marked *