ਟਕਸਾਲੀ ਅਕਾਲੀ ਆਗੂ ਰਣਤੇਜ ਸਿੰਘ ਪੋਵਾਰ ਆਮ ਆਦਮੀ ਪਾਰਟੀ ‘ਚ ਸ਼ਾਮਲ


ਸੀਐਮ ਭਗਵੰਤ ਮਾਨ ਨੇ ਰਣਤੇਜ ਸਿੰਘ ਦਾ ਪਾਰਟੀ ‘ਚ ਕੀਤਾ ਸਵਾਗਤ

ਪੰਜਾਬ ਲਈ ਚੰਗੇ ਇਰਾਦੇ ਵਾਲੇ ਲੋਕਾਂ ਦਾ ਆਮ ਆਦਮੀ ਪਾਰਟੀ ‘ਚ ਸਵਾਗਤ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 23 ਸਤੰਬਰ

ਜਲੰਧਰ ‘ਚ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਾ ਜਦੋਂ ਇਲਾਕੇ ਦੇ ਮੁਖੀ ਅਤੇ ਟਕਸਾਲੀ ਅਕਾਲੀ ਪਰਿਵਾਰ ਨਾਲ ਸਬੰਧਤ ਰਣਤੇਜ ਸਿੰਘ ਪਵਾਰ ਆਪਣੇ ਸਾਥੀਆਂ ਨਾਲ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ। ਉਹ ਗਿਆਨੀ ਸ਼ੰਕਰ ਸਿੰਘ ਜੀ ਦੇ ਪੜਪੋਤੇ ਅਤੇ ਸਰਦਾਰ ਬੀਰ ਸਿੰਘ ਜੀ ਦੇ ਪੋਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਰਣਤੇਜ ਸਿੰਘ ਪੋਵਾਰ ਦਾ ਰਸਮੀ ਤੌਰ ‘ਤੇ ਪਾਰਟੀ ਵਿੱਚ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸਿਰੋਪਾ ਪਾ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕੀਤਾ।

ਇਸ ਮੌਕੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਕਾਸ, ਭ੍ਰਿਸ਼ਟਾਚਾਰ ਮੁਕਤ ਸ਼ਾਸਨ ਅਤੇ ਲੋਕਾਂ ਦੀ ਸੇਵਾ ਲਈ ਵਚਨਬੱਧ ਹੈ। ਸਾਡੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਅਤੇ ਇਮਾਨਦਾਰ ਰਾਜਨੀਤੀ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਖੇਤਰਾਂ ਦੀਆਂ ਪ੍ਰਮੁੱਖ ਸ਼ਖਸੀਅਤਾਂ ਅਤੇ ਇਮਾਨਦਾਰ ਆਗੂ ਲਗਾਤਾਰ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਰਣਤੇਜ ਸਿੰਘ ਪੋਵਾਰ ਵਰਗੇ ਬੁੱਧੀਮਾਨ ਅਤੇ ਰਵਾਇਤੀ ਪਰਿਵਾਰਕ ਨੇਤਾ ਦੇ ਆਉਣ ਨਾਲ ਜਲੰਧਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਪਾਰਟੀ ਜਥੇਬੰਦੀ ਨੂੰ ਹੋਰ ਮਜ਼ਬੂਤੀ ਮਿਲੇਗੀ। ਅਸੀਂ ਸਾਰੇ ਪੰਜਾਬ ਨੂੰ ਦੁਬਾਰਾ ‘ਰੰਗਲਾ ਪੰਜਾਬ’ ਬਣਾਉਣ ਲਈ ਦਿਨ-ਰਾਤ ਮਿਹਨਤ ਕਰਾਂਗੇ।

ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਰਣਤੇਜ ਸਿੰਘ ਪਵਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਅਤੇ ਭਗਵੰਤ ਮਾਨ ਦੀ ਅਗਵਾਈ ਹੇਠ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਦੀ ਸੇਵਾ ਕਰਨ ਲਈ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਕੰਮ ਕਰਨਗੇ।

Leave a Reply

Your email address will not be published. Required fields are marked *