ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਹੇਠ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ ਰਵਿੰਦਰਪਾਲ ਸ਼ਰਮਾ ਦੀ ਅਗਵਾਈ ਹੇਠ ਅਤੇ ਜ਼ਿਲ੍ਹਾ ਖੇਡ ਕੋਆਰਡੀਨੇਟਰ ਡਾ ਦਲਜੀਤ ਸਿੰਘ ਅਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਹੇਠ ਪ੍ਰਧਾਨ ਮੰਤਰੀ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਮਲਟੀਪਰਪਜ਼ ਪਾਸੀ ਰੋਡ, ਪਟਿਆਲਾ ਵਿਖੇ ਅੰਡਰ-17 ਗਰਲਜ਼ ਬਾਕਸਿੰਗ ਮੁਕਾਬਲਾ ਕਰਵਾਇਆ ਗਿਆ। ਅੱਜ ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ ਰਵਿੰਦਰਪਾਲ ਸ਼ਰਮਾ ਅਤੇ ਜ਼ਿਲ੍ਹਾ ਖੇਡ ਕੋਆਰਡੀਨੇਟਰ ਡਾ ਦਲਜੀਤ ਸਿੰਘ ਮੁੱਖ ਮਹਿਮਾਨ ਵਜੋਂ ਮੁੱਕੇਬਾਜ਼ੀ ਰਿੰਗ ਵਿੱਚ ਪਹੁੰਚੇ ਅਤੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ। ਅੱਜ ਦੇ ਮੁਕਾਬਲਿਆਂ ਵਿੱਚ 42-44 ਕਿਲੋਗ੍ਰਾਮ ਭਾਰ ਵਰਗ ਵਿੱਚ ਬਾਨੀ ਕੌਰ ਨੇ ਚਾਹਤ, ਰਾਜਵੀਰ ਕੌਰ ਨੇ ਪ੍ਰੀਤੀ ਰਾਣੀ ਨੂੰ ਹਰਾਇਆ, ਹਰਸ਼ਰਨ ਕੌਰ ਨੇ ਅਨਰੀਤ ਕੌਰ ਨੂੰ ਹਰਾਇਆ। 80+ ਕਿਲੋਗ੍ਰਾਮ ਭਾਰ ਵਰਗ ਵਿੱਚ ਸੀਰਤ ਕੌਰ ਪਟਿਆਲਾ ਨੇ ਰਮਨਦੀਪ ਕੌਰ ਬਠਿੰਡਾ ਨੂੰ ਹਰਾਇਆ। ਇਸ ਮੌਕੇ ਟੂਰਨਾਮੈਂਟ ਇੰਚਾਰਜ ਪ੍ਰਿੰਸੀਪਲ ਕੁਮਾਰੀ ਹੇਮਾ, ਆਬਜ਼ਰਵਰ ਰਾਜੇਸ਼ ਕੁਮਾਰ ਪਾਂਡੇ, ਲਕਸ਼ਮੀ ਰਾਣੀ ਕੌਮਾਂਤਰੀ ਰੈਫਰੀ ਤੇ ਜੱਜ ਅਮਿੰਦਰ ਸਿੰਘ ਬਾਬਾ ਜ਼ੋਨਲ ਸਕੱਤਰ ਪਟਿਆਲਾ-1, ਕੋਚ ਅਨਿਲ ਕੁਮਾਰ, ਗੁਰਵਿੰਦਰ ਸਿੰਘ ਸੰਧੂ ਕੋਚ, ਬਿਕਰਮਜੀਤ ਸਿੰਘ, ਕੋਚ ਦਇਆ ਸਿੰਘ, ਬਲਕਾਰ ਸਿੰਘ, ਸੁਨੀਲ ਕੁਮਾਰ, ਰਾਕੇਸ਼ ਕੁਮਾਰ, ਹਰਜੀਤ ਸਿੰਘ, ਗੁਰਪ੍ਰੀਤ ਸਿੰਘ ਬਾਜਵਾ ਅਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਹਾਜ਼ਰ ਸਨ।
70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਵਿੱਚ ਅੰਡਰ-17 ਲੜਕੀਆਂ ਦਾ ਮੁੱਕੇਬਾਜ਼ੀ ਮੁਕਾਬਲਾ ਕਰਵਾਇਆ ਗਿਆ
