ਚੰਡੀਗੜ੍ਹ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ 28 ਸਤੰਬਰ ਨੂੰ ‘ਜਸ਼ਨ-ਏ-ਇਨਕਲਾਬ’ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਉਨ੍ਹਾਂ ਦੇ ਮੰਤਰੀ, ਵਿਧਾਇਕ, ਚੇਅਰਮੈਨ ਅਤੇ ਹੋਰ ਆਗੂ ਮੌਜੂਦ ਰਹਿਣਗੇ।
ਇਹ ਸਮਾਗਮ ਦੁਪਹਿਰ 3 ਵਜੇ ਸ਼ੁਰੂ ਹੋਵੇਗਾ। ਪ੍ਰੋਗਰਾਮ ਦੌਰਾਨ ਪ੍ਰਸਿੱਧ ਨਾਟਕ ‘ਗਗਨ ਦਮਾਮਾ ਬਾਜੀਓ’ ਪੇਸ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪੰਜਾਬੀ ਗਾਇਕ ਰਣਜੀਤ ਬਾਵਾ, ਕੁਲਵਿੰਦਰ ਬਿੱਲਾ, ਪਰੀ ਪੰਧੇਰ, ਬਸੰਤ ਕੌਰ ਅਤੇ ਉੱਘੇ ਢਾੜੀ ਜਾਠੇ ਵੀ ਪ੍ਰਦਰਸ਼ਨ ਕਰਨਗੇ।
ਇਸ ਲੇਖ ਵਿੱਚ ਰਾਏ / ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ. ਜੇ ਤੁਹਾਨੂੰ ਇਸ ਲੇਖ ਨਾਲ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੀ ਟੀਮ ਨਾਲ ਸੰਪਰਕ ਕਰੋ ਪੰਨੇ ਨਾਲ ਸੰਪਰਕ ਕਰੋ.
