ਪਟਿਆਲਾ ਨਿਊਜ਼ : 70ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਵਿੱਚ ਅੰਡਰ/14 ਲੜਕਿਆਂ ਦੇ ਵਾਲੀਬਾਲ ਮੁਕਾਬਲੇ ਸ਼ੁਰੂ
ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਹੇਠ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ ਰਵਿੰਦਰਪਾਲ ਸ਼ਰਮਾ ਦੀ ਅਗਵਾਈ ਹੇਠ ਜ਼ਿਲ੍ਹਾ ਖੇਡ ਕੋਆਰਡੀਨੇਟਰ ਡਾ ਦਲਜੀਤ ਸਿੰਘ ਅਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨਜ਼ ਪਟਿਆਲਾ ਵਿਖੇ 28 ਸਤੰਬਰ ਤੋਂ 1 ਅਕਤੂਬਰ ਤੱਕ ਅੰਡਰ-14 ਲੜਕਿਆਂ ਦਾ ਵਾਲੀਬਾਲ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਜ਼ਿਲ੍ਹਾ ਖੇਡ ਕੋਆਰਡੀਨੇਟਰ ਡਾ ਦਲਜੀਤ ਸਿੰਘ ਨੇ ਸਮਾਗਮ ਵਾਲੀ ਵਾਲੀ ਖੇਡ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ। ਅੱਜ ਦੇ ਮੈਚਾਂ ਵਿੱਚ ਗੁਰਦਾਸਪੁਰ ਨੇ ਰੂਪ ਨਗਰ, ਹੁਸ਼ਿਆਰਪੁਰ ਨੇ ਫਤਿਹਗੜ੍ਹ ਸਾਹਿਬ, ਕਪੂਰਥਲਾ ਨੇ ਸ਼ਹੀਦ ਭਗਤ ਸਿੰਘ ਨਗਰ, ਪਠਾਨਕੋਟ ਨੇ ਮੋਗਾ ਨੂੰ ਹਰਾਇਆ। ਇਸ ਮੌਕੇ ਰਜਿੰਦਰ ਸਿੰਘ, ਦਵਿੰਦਰ ਸਿੰਘ, ਭਰਪੁਰ ਸਿੰਘ, ਗੁਰਪ੍ਰੀਤ ਸਿੰਘ ਟਿਵਾਣਾ, ਰੁਪਿੰਦਰ ਕੌਰ, ਕੁਲਦੀਪ ਕੌਰ, ਹਰਪ੍ਰੀਤ ਕੌਰ, ਜਸਵੀਰ ਕੌਰ, ਜਸਵਿੰਦਰ ਖਾਨ, ਬਹਾਦੁਰ ਸਿੰਘ, ਰਾਜਨਪ੍ਰੀਤ ਕੌਰ, ਸ਼ਿਵ ਭੰਡੀਰ, ਰਾਕੇਸ਼ ਕੁਮਾਰ, ਸੁਨੀਲ ਕੁਮਾਰ, ਹਰਜੀਤ ਸਿੰਘ, ਬਲਕਾਰ ਸਿੰਘ ਅਤੇ ਪ੍ਰੈੱਸ ਇੰਚਾਰਜ ਜਸਵਿੰਦਰ ਸਿੰਘ ਹਾਜ਼ਰ ਸਨ।
