ਪਟਿਆਲਾ ਨਿਊਜ਼ : ਅਨੁਸੂਚਿਤ ਜਾਤੀਆਂ ਦੇ ਕਿਸਾਨ 26 ਸਤੰਬਰ ਤੋਂ ਪਰਾਲੀ ਪ੍ਰਬੰਧਨ ਮਸ਼ੀਨਾਂ ਲਈ ਅਪਲਾਈ ਕਰਨਗੇ – ਮੁੱਖ ਖੇਤੀਬਾੜੀ ਅਫ਼ਸਰ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਇੱਕ ਵਾਰ ਫਿਰ ਅਨੁਸੂਚਿਤ ਜਾਤੀਆਂ ਦੇ ਕਿਸਾਨਾਂ ਲਈ ਸੀਆਰਐੱਮ ਸਕੀਮ ਤਹਿਤ ਪਰਾਲੀ ਪ੍ਰਬੰਧਨ ਲਈ ਵਰਤੀਆਂ ਜਾਂਦੀਆਂ ਮਸ਼ੀਨਾਂ ਲਈ ਪਹਿਲਾਂ ਆਓ ਪਹਿਲਾਂ ਪਾਓ ਦੇ ਅਧਾਰ ‘ਤੇ ਅਰਜ਼ੀਆਂ ਮੰਗੀਆਂ ਹਨ। ਇਸ ਸਬੰਧ ਵਿੱਚ ਮੁੱਖ ਖੇਤੀਬਾੜੀ ਅਫ਼ਸਰ, ਪਟਿਆਲਾ ਡਾ. ਦਾਰਾ ਸਿੰਘ ਨੇ ਕਿਹਾ ਕਿ ਸੀਆਰਐੱਮ ਸਕੀਮ 2026-27 ਦੇ ਕੰਪੋਨੈਂਟ-1 ਦੇ ਤਹਿਤ, ਸਰਕਾਰ ਨੇ ਅਨੁਸੂਚਿਤ ਜਾਤੀਆਂ ਦੇ ਕਿਸਾਨਾਂ ਨੂੰ 50٪ ਦੀ ਸਬਸਿਡੀ ‘ਤੇ ਪਰਾਲੀ ਪ੍ਰਬੰਧਨ ਮਸ਼ੀਨਾਂ ਮੁਹੱਈਆ ਕਰਵਾਉਣ ਲਈ 26.09.2026 ਤੋਂ ਦੁਬਾਰਾ ਪੋਰਟਲ ‘ਪਗਜਤਫਿਜਾਕਗਖਾਬਲ.ਫਾਰਥ’ ਖੋਲ੍ਹਿਆ ਹੈ। ਉਨ੍ਹਾਂ ਕਿਹਾ ਕਿ ਇਸ ਵਿਸ਼ੇਸ਼ ਮੁਹਿੰਮ ਵਿੱਚ ਪ੍ਰਾਪਤ ਹੋਈਆਂ ਅਰਜ਼ੀਆਂ ਦੀ ਚੋਣ ਪਹਿਲਾਂ ਆਓ ਦੇ ਅਧਾਰ ‘ਤੇ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਹ ਪੋਰਟਲ ਉਦੋਂ ਤੱਕ ਖੁੱਲ੍ਹਾ ਰੱਖਿਆ ਜਾਵੇਗਾ ਜਦੋਂ ਤੱਕ ਜ਼ਿਲ੍ਹੇ ਨੂੰ ਅਲਾਟ ਕੀਤੇ ਟੀਚੇ ਪ੍ਰਾਪਤ ਨਹੀਂ ਹੋ ਜਾਂਦੇ। ਇਸ ਸਬੰਧ ਵਿੱਚ ਮੁੱਖ ਖੇਤੀਬਾੜੀ ਅਫ਼ਸਰ ਡਾ. ਦਾਰਾ ਸਿੰਘ ਨੇ ਸਾਰੇ ਬਲਾਕ ਖੇਤੀਬਾੜੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਿੰਡ ਪੱਧਰ ‘ਤੇ ਕੈਂਪਾਂ ਅਤੇ ਮੀਟਿੰਗਾਂ ਰਾਹੀਂ ਕਿਸਾਨਾਂ ਨੂੰ ਜਾਣਕਾਰੀ ਪ੍ਰਦਾਨ ਕਰਨ।
