ਪੀ.ਐਸ.ਪੀ.ਸੀ.ਐਲ. ਨੇ ਖੇਤੀਬਾੜੀ ਟਿਊਬਵੈੱਲਾਂ (ਵੀ.ਡੀ.ਐਸ.) ਦੇ ਅਣਅਧਿਕਾਰਤ ਵਾਧੂ ਲੋਡ ਨੂੰ ਨਿਯਮਤ ਕਰਨ ਲਈ ਸਕੀਮ ਲਾਗੂ ਕੀਤੀ


ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੇ ਖੇਤੀਬਾੜੀ ਟਿਊਬਵੈੱਲ (ਏ.ਪੀ.) ਦੇ ਖਪਤਕਾਰਾਂ ਦੇ ਅਣਅਧਿਕਾਰਤ ਓਵਰਲੋਡ ਨੂੰ ਨਿਯਮਤ ਕਰਨ ਲਈ ਸਵੈ-ਇੱਛਤ ਖੁਲਾਸਾ ਸਕੀਮ ਲਾਗੂ ਕੀਤੀ ਹੈ। ਇਹ ਸਕੀਮ 1 ਅਕਤੂਬਰ, 2026 ਤੋਂ 45 ਦਿਨਾਂ ਲਈ ਲਾਗੂ ਰਹੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਪੀ.ਐਸ.ਪੀ.ਸੀ.ਐਲ ਪ੍ਰਬੰਧਨ ਵੱਲੋਂ ਜਾਰੀ ਕੀਤੇ ਗਏ ਵਪਾਰਕ ਸਰਕੂਲਰ ਨੰਬਰ 37/2026 ਦੇ ਅਨੁਸਾਰ, ਇਹ ਸਕੀਮ ਮੌਜੂਦਾ ਖੇਤੀਬਾੜੀ ਟਿਊਬਵੈੱਲ ਖਪਤਕਾਰਾਂ ‘ਤੇ 29 ਮਈ, 2026 ਤੱਕ ਲਾਗੂ ਰਹੇਗੀ। ਇਸ ਯੋਜਨਾ ਦੇ ਤਹਿਤ ਖਪਤਕਾਰ ਨਿਰਧਾਰਤ ਪ੍ਰਕਿਰਿਆ ਅਨੁਸਾਰ ਆਪਣੇ ਕੁਨੈਕਸ਼ਨ ‘ਤੇ ਅਣਅਧਿਕਾਰਤ ਵਾਧੂ ਲੋਡ ਨੂੰ ਨਿਯਮਤ ਕਰਨ ਦੇ ਯੋਗ ਹੋਣਗੇ। ਸਰਕੂਲਰ ਦੇ ਅਨੁਸਾਰ, ਇਸ ਸਕੀਮ ਤਹਿਤ ਵਾਧੂ ਲੋਡ ਨੂੰ ਨਿਯਮਤ ਕਰਨ ਲਈ ਸਰਵਿਸ ਕੁਨੈਕਸ਼ਨ ਚਾਰਜ ਹੁਣ 2,500 ਰੁਪਏ ਪ੍ਰਤੀ ਹਾਰਸ ਪਾਵਰ ਨਿਰਧਾਰਤ ਕੀਤਾ ਗਿਆ ਹੈ, ਜੋ ਕਿ ਇਸ ਸਕੀਮ ਤੋਂ ਪਹਿਲਾਂ 6,572 ਰੁਪਏ ਪ੍ਰਤੀ ਹਾਰਸ ਪਾਵਰ ਸੀ। ਇਸੇ ਤਰ੍ਹਾਂ ਹੁਣ ਸੁਰੱਖਿਆ ਦੀ ਰਕਮ 200 ਰੁਪਏ ਪ੍ਰਤੀ ਹਾਰਸ ਪਾਵਰ ਨਿਰਧਾਰਤ ਕੀਤੀ ਗਈ ਹੈ ਜੋ ਪਹਿਲਾਂ 400 ਰੁਪਏ ਪ੍ਰਤੀ ਹਾਰਸ ਪਾਵਰ ਸੀ। ਜਾਰੀ ਕੀਤੇ ਗਏ ਆਦੇਸ਼ ਦੇ ਅਨੁਸਾਰ, ਖਪਤਕਾਰ ਆਪਣੇ ਖੇਤੀਬਾੜੀ ਟਿਊਬਵੈੱਲ ਦੇ ਅਣਅਧਿਕਾਰਤ ਲੋਡ ਨੂੰ ਹਟਾ ਸਕਦਾ ਹੈ ਜਾਂ ਲੋੜੀਂਦੀ ਰਕਮ ਜਮ੍ਹਾ ਕਰਕੇ ਇਸ ਨੂੰ ਵੀਡੀਐੱਸ ਦੇ ਤਹਿਤ ਨਿਯਮਿਤ ਕਰ ਸਕਦਾ ਹੈ। ਖਪਤਕਾਰ ਨੂੰ ਸਵੈ-ਘੋਸ਼ਣਾ ਲਈ ਨਿਰਧਾਰਤ ਫਾਰਮ 1 ਭਰਨਾ ਪਏਗਾ ਅਤੇ ਜੇ ਕਾਰਵਾਈ ਖਪਤਕਾਰ ਦੇ ਕਿਸੇ ਹੋਰ ਨੁਮਾਇੰਦੇ ਰਾਹੀਂ ਕੀਤੀ ਜਾਂਦੀ ਹੈ, ਤਾਂ ਉਸ ਨੂੰ ਫਾਰਮ 2 ਦੇ ਅਨੁਸਾਰ ਅੰਡਰਟੇਕਿੰਗ ਵੀ ਦੇਣੀ ਪਵੇਗੀ।

ਇਸ ਲੇਖ ਵਿੱਚ ਰਾਏ / ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ. ਜੇ ਤੁਹਾਨੂੰ ਇਸ ਲੇਖ ਨਾਲ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੀ ਟੀਮ ਨਾਲ ਸੰਪਰਕ ਕਰੋ ਪੰਨੇ ਨਾਲ ਸੰਪਰਕ ਕਰੋ.

Leave a Reply

Your email address will not be published. Required fields are marked *