ਚੰਡੀਗੜ੍ਹ, 21 ਨਵੰਬਰ
ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਸਭ ਤੋਂ ਵੱਧ ਤਰਜੀਹ ਦਿੰਦਿਆਂ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਪ੍ਰੀ-ਪ੍ਰਾਇਮਰੀ ਦੇ ਵਿਦਿਆਰਥੀਆਂ ਲਈ ਖਿਡੌਣਾ ਲਾਇਬ੍ਰੇਰੀਆਂ ਸਥਾਪਤ ਕਰਨ ਲਈ 38.53 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਹੈ।
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਨੁਸਾਰ ਪੰਜਾਬ ਸਰਕਾਰ ਵੱਲੋਂ ਇਹ ਗ੍ਰਾਂਟ ਰਾਜ ਦੇ 12846 ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਜਮਾਤਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਆਧੁਨਿਕ ਸਾਧਨਾਂ ਰਾਹੀਂ ਸਿੱਖਿਆ ਦੇਣ ਲਈ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਿਹਤ ਸੰਭਾਲ, ਸਾਫ਼-ਸਫ਼ਾਈ ਅਤੇ ਸਿਹਤ ਅਤੇ ਸੁਰੱਖਿਆ ਮਾਡਿਊਲਾਂ ਦੇ ਨਾਲ-ਨਾਲ ਚੰਗੇ ਜਾਂ ਮਾੜੇ ਸੰਪਰਕ ਬਾਰੇ ਵੀ ਜਾਗਰੂਕ ਕੀਤਾ ਜਾ ਸਕਦਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ ਸਾਲਾਂ ਦੇ ਮੁਕਾਬਲੇ ਇਸ ਸਾਲ ਸਰਕਾਰੀ ਸਕੂਲਾਂ ਵਿੱਚ ਸਥਿਤ ਪ੍ਰੀ-ਪ੍ਰਾਇਮਰੀ ਜਮਾਤਾਂ ਵਿੱਚ ਦਾਖਲੇ ਲਈ ਮਾਪੇ ਕਾਫੀ ਦਿਲਚਸਪੀ ਦਿਖਾ ਰਹੇ ਹਨ।
