ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਜਤਿੰਦਰ ਸਿੰਘ ਸ਼ੰਟੀ ਨੇ ਅੱਜ ਇੱਥੇ ਸਾਕੇਤ ਨਸ਼ਾ ਛੁਡਾਊ ਕੇਂਦਰ ਅਤੇ ਥਾਣਾ ਸਦਰ ਪਟਿਆਲਾ ਦਾ ਅਚਨਚੇਤ ਨਿਰੀਖਣ ਕੀਤਾ| ਦੋਵੇਂ ਥਾਵਾਂ ’ਤੇ ਆਮ ਲੋਕਾਂ ਜਾਂ ਮਰੀਜ਼ਾਂ ਨੂੰ ਮਿਲ ਰਹੀਆਂ ਸਹੂਲਤਾਂ ਤੋਂ ਇਲਾਵਾ ਪਖਾਨੇ, ਇੰਤਜਾਰ ਕਮਰਾ ਅਤੇ ਹੋਰ ਲੋੜੀਂਦੇ ਬੁਨਿਆਦੀ ਪ੍ਰਬੰਧਾਂ ਦਾ ਵੀ ਬਾਰੀਕੀ ਨਾਲ ਜਾਇਜ਼ਾ ਲਿਆ|
ਇਸ ਉਪਰੰਤ ਗੱਲਬਾਤ ਕਰਦਿਆਂ ਜਤਿੰਦਰ ਸ਼ੰਟੀ ਨੇ ਦੱਸਿਆ ਕਿ ਚੈਕਿੰਗ ਦੌਰਾਨ ਕੁਝ ਥਾਵਾਂ ’ਤੇ ਕਮੀਆਂ ਸਾਹਮਣੇ ਆਈਆਂ ਹਨ ਤੇ ਸਬੰਧਤ ਅਧਿਕਾਰੀਆਂ ਨੂੰ ਇਹ ਕਮੀਆਂ ਦੂਰ ਕਰਨ ਦੇ ਆਦੇਸ਼ ਦਿੱਤੇ ਗਏ ਹਨ| ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰਾਂ ਨਾਲ ਜੁੜੇ ਮਾਮਲਿਆਂ ਵਿੱਚ ਸਿਰਫ਼ ਵੱਡੀਆਂ ਸਮੱਸਿਆਵਾਂ ਹੀ ਨਹੀਂ, ਸਗੋਂ ਲੋਕਾਂ ਨੂੰ ਮਿਲਣ ਵਾਲੀਆਂ ਮੁੱਢਲੀਆਂ ਸਹੂਲਤਾਂ ਵੱਲ ਵੀ ਧਿਆਨ ਕੇਂਦਰਿਤ ਕਰਨਾ ਪੈਂਦਾ ਹੈ|
ਵੇਰਵਿਆਂ ਮੁਤਾਬਿਕ ਸਾਕੇਤ ਨਸ਼ਾ ਛੁਡਾਊ ਕੇਂਦਰ ਦੀ ਚੈਕਿੰਗ ਦੌਰਾਨ ਬੁਨਿਆਦੀ ਸਹੂਲਤਾਂ ਨਾਲ ਜੁੜੀ ਕਮੀ ਸਾਹਮਣੇ ਆਈ| ਉਨ੍ਹਾਂ ਨੇ ਦੱਸਿਆ ਕਿ ਕੇਂਦਰ ਵਿੱਚ ਇਸ ਸਮੇਂ ਕਰੀਬ 35 ਪੀੜਤ ਦਾਖ਼ਲ ਹਨ ਜਦੋਂਕਿ ਉਨ੍ਹਾਂ ਲਈ ਬਾਥਰੂਮ ਦੀ ਗਿਣਤੀ ਦੋ ਅਤੇ ਇੱਕ ਪਖਾਨਾ ਹੈ| ਇਸ ਕਾਰਨ ਮਰੀਜ਼ਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ| ਇਸ ਤੋਂ ਇਲਾਵਾ ਕੇਂਦਰ ਵਿੱਚ ਸਫ਼ਾਈ, ਮਰੀਜ਼ਾਂ ਲਈ ਉਪਲਬਧ ਹੋਰ ਬੁਨਿਆਦੀ ਸਹੂਲਤਾਂ ਅਤੇ ਉਨ੍ਹਾਂ ਦੇ ਰਹਿਣ-ਸਹਿਣ ਨਾਲ ਸਬੰਧਤ ਪ੍ਰਬੰਧਾਂ ਦਾ ਵੀ ਨਿਰੀਖਣ ਕੀਤਾ| ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਇਲਾਜ ਅਧੀਨ ਵਿਅਕਤੀਆਂ ਨੂੰ ਸਾਫ਼-ਸੁਥਰਾ ਅਤੇ ਮਨੁੱਖੀ ਮਾਹੌਲ ਮੁਹੱਈਆ ਕਰਵਾਉਣਾ ਜ਼ਰੂਰੀ ਹੈ|
ਇਸੇ ਤਰਾਂ ਕਮਿਸ਼ਨ ਮੈਂਬਰ ਨੇ ਸਦਰ ਥਾਣੇ ਦੇ ਪ੍ਰਬੰਧਾਂ ਦਾ ਵੀ ਨਿਰੀਖਣ ਕੀਤਾ ਅਤੇ ਕਮੀਆਂ ਨੂੰ ਨੋਟ ਕੀਤਾ| ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਥਾਣੇ ਵਿੱਚ ਆਉਣ ਵਾਲੇ ਲੋਕਾਂ ਨਾਲ ਮਨੁੱਖੀ ਅਤੇ ਸਨਮਾਨਜਨਕ ਵਿਹਾਰ ਯਕੀਨੀ ਬਣਾਇਆ ਜਾਵੇ ਅਤੇ ਮੁੱਢਲੀਆਂ ਸਹੂਲਤਾਂ ਪੁਖਤਾ ਹੋਣੀਆਂ ਚਾਹੀਦੀਆਂ ਹਨ| ਇਹ ਵੀ ਪਤਾ ਲੱਗਿਆ ਹੈ ਕਿ ਇਸ ਦੌਰਾਨ ਉਨ੍ਹਾਂ ਥਾਣੇ ਆਈ ਔਰਤ ਦੀ ਸਮੱਸਿਆ ਸੁਣੀ ਅਤੇ ਪੁਲੀਸ ਨੂੰ ਕੇਸ ਦਰਜ ਕਰ ਕੇ ਕਾਰਵਾਈ ਕਰਨ ਦਾ ਆਦੇਸ਼ ਦਿੱਤੇ|
ਮੈਂ ਇਸ ਮੁੱਦੇ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਹੈ, ਪਰ ਮੈਂ ਕਿਸੇ ਨਾਲ ਗੱਲ ਨਹੀਂ ਕਰ ਸਕਦਾ। ਇਸ ਚੈਕਿੰਗ ਸਬੰਧੀ ਪੁਲੀਸ ਵੱਲੋਂ ਵੀ ਕੋਈ ਅਧਿਕਾਰਤ ਬਿਆਨ ਸਾਹਮਣੇ ਆਇਆ ਹੈ|
