ਦਿੱਲੀ ‘ਚ ਨਸ਼ੇ ਦੇ ਆਦੀ ਵਿਅਕਤੀ ਨੇ ਦਾਦੀ, ਮਾਤਾ-ਪਿਤਾ ਅਤੇ ਭੈਣ ਦਾ ਕੀਤਾ ਕਤਲ ਨਵੀਂ ਦਿੱਲੀ, 23 ਨਵੰਬਰ, 2022: ਦਿੱਲੀ ਦੇ ਪਾਲਮ ਇਲਾਕੇ ‘ਚ ਇੱਕੋ ਪਰਿਵਾਰ ਦੇ 4 ਮੈਂਬਰਾਂ ਦਾ ਕਤਲ ਕਰ ਦਿੱਤਾ ਗਿਆ ਹੈ। ਪੁਲਸ ਨੇ ਦੱਸਿਆ ਕਿ ਕਾਤਲ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮਰਨ ਵਾਲਿਆਂ ਵਿੱਚ ਦੋ ਭੈਣਾਂ, ਉਨ੍ਹਾਂ ਦੇ ਪਿਤਾ ਅਤੇ ਉਨ੍ਹਾਂ ਦੀ ਦਾਦੀ ਸ਼ਾਮਲ ਹਨ। ਘਟਨਾ ਮੰਗਲਵਾਰ ਦੇਰ ਰਾਤ ਵਾਪਰੀ। ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਇਹ ਵੀ ਖੁਲਾਸਾ ਹੋਇਆ ਹੈ ਕਿ ਕਾਤਲ ਪਰਿਵਾਰ ਦਾ ਕੋਈ ਮੈਂਬਰ ਹੈ ਜਿਸ ਨੇ ਨਸ਼ੇ ਦੀ ਲਤ ਕਾਰਨ ਇਹ ਕਤਲ ਕੀਤੇ ਹਨ।