ਬਠਿੰਡਾ: NIA ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮੁੱਖ ਦੋਸ਼ੀ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਬਠਿੰਡਾ ਜੇਲ੍ਹ ਤੋਂ ਗ੍ਰਿਫ਼ਤਾਰ ਕਰਕੇ ਯੂਏਪੀਏ ਤਹਿਤ ਕੇਸ ਦਰਜ ਕਰ ਲਿਆ ਹੈ। ਲੰਬੇ ਸਮੇਂ ਤੋਂ ਪੰਜਾਬ ਪੁਲਿਸ ਦੀ ਗ੍ਰਿਫ਼ਤ ‘ਚ ਰਹੇ ਗੈਂਗਸਟਰ ਲਾਰੈਂਸ ਬਿਸ਼ਨੋਈ ‘ਤੇ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਕੀਤੀ ਗਈ ਹੈ। ਦੱਸ ਦੇਈਏ ਕਿ ਅਸਲ ‘ਚ ਲਾਰੇਂਸ ਬਿਸ਼ਨੋਈ ਦਾ ਅੱਤਵਾਦ ਨਾਲ ਰਿਸ਼ਤਾ ਜੁੜਿਆ ਹੋਇਆ ਸੀ, ਜਿਸ ਦੇ ਕਈ ਤਰ੍ਹਾਂ ਦੇ ਇਨਪੁਟਸ ਸਾਹਮਣੇ ਆ ਰਹੇ ਸਨ। ਇਸੇ ਮਾਮਲੇ ਵਿੱਚ NIA ਨੇ ਉਸਦੇ ਖਿਲਾਫ ਇਹ ਕਾਰਵਾਈ ਕੀਤੀ ਹੈ। ਐਨਆਈਏ ਨੇ ਬਿਸ਼ਨੋਈ ਨੂੰ ਬਠਿੰਡਾ ਜੇਲ੍ਹ ਤੋਂ ਗ੍ਰਿਫ਼ਤਾਰ ਕਰ ਲਿਆ ਹੈ, ਏਜੰਸੀ ਉਸ ਨੂੰ ਭਲਕੇ ਦਿੱਲੀ ਲੈ ਕੇ ਜਾਵੇਗੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
