ਵਿਜੀਲੈਂਸ ਨੇ ਕਾਨੂੰਗੋ ਨੂੰ 10,000 ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ


ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਵੀਰਵਾਰ ਨੂੰ ਸਰਕਲ ਠੱਠੀ ਸੋਹਲ, ਤਰਨਤਾਰਨ ਜਿਲਾ ਵਿੱਚ ਤਾਇਨਾਤ ਮਾਲ ਕਾਨੂੰਗੋ ਓਮ ਪ੍ਰਕਾਸ਼ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਸਿੰਘ ਵਾਸੀ ਪਿੰਡ ਝਬਾਲ, ਜ਼ਿਲ੍ਹਾ ਤਰਨਤਾਰਨ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਮਾਲ ਅਧਿਕਾਰੀ ਆਪਣੇ ਰਿਸ਼ਤੇਦਾਰ ਦੀ ਹੱਦਬੰਦੀ ਰਿਪੋਰਟ ਦੇਣ ਬਦਲੇ ਉਸ ਪਾਸੋਂ 25,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ ਅਤੇ ਸੌਦਾ 10,000 ਰੁਪਏ ‘ਚ ਤੈਅ ਹੋਇਆ ਸੀ। ਉਸ ਦੀ ਸ਼ਿਕਾਇਤ ਦੀ ਜਾਂਚ ਕੀਤੀ ਗਈ। ਇਸ ਤੋਂ ਬਾਅਦ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਕਾਰਵਾਈ ਜਾਰੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *