ਪਟਿਆਲਾ: ਯੂਕੋ ਬੈਂਕ ਘਨੌਰ ਵਿੱਚ ਦਿਨ-ਦਿਹਾੜੇ ਲੁੱਟ-ਖੋਹ ਦਾ ਮਾਮਲਾ ਸਾਹਮਣੇ ਆਇਆ ਹੈ, ਜੋ ਕਿ ਪਟਿਆਲਾ ਦੇ ਨਾਲ ਲੱਗਦੇ ਘਨੌਰ ਦੇ ਯੂਕੋ ਬੈਂਕ ਵਿੱਚ ਦਿਨ-ਦਿਹਾੜੇ ਲੁੱਟ-ਖੋਹ ਦਾ ਮਾਮਲਾ ਸਾਹਮਣੇ ਆਇਆ ਹੈ। ਘਨੂਰ ‘ਚ ਦਿਨ-ਦਿਹਾੜੇ ਉਸ ਸਮੇਂ ਸਹਿਮ ਦਾ ਮਾਹੌਲ ਬਣ ਗਿਆ ਜਦੋਂ ਫਿਲਮੀ ਅੰਦਾਜ਼ ‘ਚ ਲੁਟੇਰੇ ਨੇ ਪਿਸਤੌਲ ਦੀ ਨੋਕ ‘ਤੇ ਬੈਂਕ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਲੁਟੇਰੇ ਬੈਂਕ ਵਿੱਚ ਚੈੱਕ ਜਮ੍ਹਾਂ ਕਰਵਾਉਣ ਆਏ ਗਾਹਕ ਦਾ ਬੁਲੇਟ ਮੋਟਰਸਾਈਕਲ ਵੀ ਖੋਹ ਕੇ ਲੈ ਗਏ। ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ
