ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਪਿਆਰਿਆਂ ਵੱਲੋਂ ਹੁਕਮਨਾਮਾ ਜਾਰੀ ਕਰਕੇ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੇ ਮੌਜੂਦਾ ਪ੍ਰਧਾਨ ਮਹਿੰਦਰਪਾਲ ਸਿੰਘ ਢਿੱਲੋਂ, ਜਨਰਲ ਸਕੱਤਰ ਰਾਜਾ ਸਿੰਘ ਅਤੇ ਮੈਂਬਰ ਇੰਦਰਜੀਤ ਸਿੰਘ ਨੂੰ 5 ਦਿਨਾਂ ਦੀ ਧਾਰਮਿਕ ਸੇਵਾ ਸੌਂਪੀ ਗਈ ਹੈ ਜਦਕਿ ਪ੍ਰਕਾਸ਼ ਪੁਰਬ ਤੱਕ ਤਖ਼ਤ ਸਾਹਿਬ ਦੀ ਪੁਰਾਣੀ ਪ੍ਰਬੰਧਕੀ ਕਮੇਟੀ ਨੂੰ ਬਹਾਲ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਪੁਰਬ। ਗਿਆ ਹੈ ਇਸ ਮੌਕੇ ਸਿੰਘ ਸਾਹਿਬ ਵੱਲੋਂ ਹੁਕਮ ਜਾਰੀ ਕਰਕੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਬਲਦੇਵ ਸਿੰਘ ਨੂੰ ਪੰਜ ਦਿਨ ਪੰਜ ਬਾਣੀਆਂ ਦਾ ਪਾਠ ਸੁਣਨ ਦੇ ਹੁਕਮ ਦਿੱਤੇ ਗਏ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
