ਪੰਜਾਬ ਨੇ ਕੋਰੋਨਾ ਨਾਲ ਨਜਿੱਠਣ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ

ਪੰਜਾਬ ਨੇ ਕੋਰੋਨਾ ਨਾਲ ਨਜਿੱਠਣ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ


ਚੰਡੀਗੜ੍ਹ, 23 ਦਸੰਬਰ, 2022

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ: ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਕੋਰੋਨਾ ਦੇ ਨਵੇਂ ਰੂਪ ਨਾਲ ਨਜਿੱਠਣ ਲਈ ਤਿਆਰੀਆਂ ਕਰ ਰਿਹਾ ਹੈ। ਉਨ੍ਹਾਂ ਨੇ ਕੇਂਦਰੀ ਸਿਹਤ ਮੰਤਰੀ ਸ. ਮਨਸੁਖ ਮਾਂਡਵੀਆ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੋਵਿਡ ਦੀ ਰੋਕਥਾਮ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ 22 ਦਸੰਬਰ 2022 ਨੂੰ ਸਾਰੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਕੋਰੋਨਾ ਨਾਲ ਨਜਿੱਠਣ ਲਈ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ।

  1. ਚੇਤਨ ਸਿੰਘ ਜੌੜਾਮਾਜਰਾ ਨੇ ਸਿਹਤ ਸਟਾਫ਼ ਨੂੰ ਸਖ਼ਤ ਹਦਾਇਤ ਕੀਤੀ ਕਿ ਉਹ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਕਰੋਨਾ ਤੋਂ ਬਚਣ ਲਈ ਜਾਗਰੂਕ ਕਰਨ ਤਾਂ ਜੋ ਲੋਕਾਂ ਨੂੰ ਕਰੋਨਾ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਹਸਪਤਾਲਾਂ ਵਿੱਚ ਬੈੱਡ, ਟੈਸਟ ਅਤੇ ਹੋਰ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਨਾਜ਼ੁਕ ਹਾਲਾਤਾਂ ਨਾਲ ਨਜਿੱਠਣ ਲਈ ਹਰ ਮਹੀਨੇ ਮੌਕ ਡਰਿੱਲ ਕਰਵਾਈਆਂ ਜਾਂਦੀਆਂ ਹਨ ਤਾਂ ਜੋ ਪਤਾ ਲੱਗ ਸਕੇ ਕਿ ਪਲਾਂਟ ਸਹੀ ਢੰਗ ਨਾਲ ਕੰਮ ਕਰ ਰਹੇ ਹਨ। ਉਨ•ਾਂ ਇਹ ਵੀ ਕਿਹਾ ਕਿ ਪੰਜਾਬ ਨੇ ਕੋਰੋਨਾ ਟੀਕਾਕਰਨ ਦੀ ਮੰਗ ਕੀਤੀ ਹੈ, ਜਿਸ ਦੀ ਉਨ•ਾਂ ਨੂੰ ਉਮੀਦ ਹੈ ਕਿ ਭਾਰਤ ਸਰਕਾਰ ਵੱਲੋਂ ਜਲਦ ਤੋਂ ਜਲਦ ਟੀਕਾਕਰਨ ਮੁਹੱਈਆ ਕਰਵਾਇਆ ਜਾਵੇਗਾ। ਇਸ ਮੌਕੇ ਸਕੱਤਰ ਸਿਹਤ ਸ੍ਰੀ ਅਜੋਏ ਸ਼ਰਮਾ, ਮਿਸ਼ਨ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ ਪੰਜਾਬ ਡਾ: ਅਭਿਨਵ ਤ੍ਰਿਖਾ, ਡਾਇਰੈਕਟਰ ਸਿਹਤ ਸੇਵਾਵਾਂ ਡਾ: ਰਣਜੀਤ ਸਿੰਘ, ਸਟੇਟ ਪ੍ਰੋਗਰਾਮ ਅਫ਼ਸਰ ਕੋਵਿਡ ਡਾ: ਰਾਜੇਸ਼ ਭਾਸਕਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Leave a Reply

Your email address will not be published. Required fields are marked *