ਭਗਵੰਤ ਮਾਨ ਦੀ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ


ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ਼ ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਵੱਲੋਂ ਮਲੋਟ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਅਤੇ ਬਿਮਾਰੀਆਂ ਤੋਂ ਬਚਾਅ ਲਈ ਗਿੱਲੇ ਅਤੇ ਸੁੱਕੇ ਕੂੜੇ ਦੇ ਢੁਕਵੇਂ ਨਿਪਟਾਰੇ ਲਈ 6 ਟਿੱਪਰ ਦਿੱਤੇ ਗਏ | ਸਮਾਜਿਕ ਸੁਰੱਖਿਆ, ਇਸਤਰੀ, ਬਾਲ ਵਿਕਾਸ ਮੰਤਰੀ ਨੇ ਸ਼ਹਿਰ ਦੀ ਸਫਾਈ ਲਈ ਗਿੱਲੇ ਅਤੇ ਸੁੱਕੇ ਕੂੜੇ ਦੇ ਢੁਕਵੇਂ ਨਿਪਟਾਰੇ ਲਈ ਟਿੱਪਰਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ‘ਵੀਰ ਬਾਲ ਦਿਵਸ’ ਸਮਾਗਮ ‘ਚ ਪਹੁੰਚੇ CM ਮਾਨਯੋਗ, SGPC ਨੇ ‘ਵੀਰ ਬਾਲ ਦਿਵਸ’ ਦਾ ਨਾਂਅ ਰੱਖ ਕੇ ਕੀਤਾ ਵਿਰੋਧ | ਕੈਬਨਿਟ ਮੰਤਰੀ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਸੂਬੇ ਦੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਨੂੰ ਸਾਫ਼ ਸੁਥਰਾ ਰੱਖਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਸ਼ਹਿਰ ਦੇ ਗਿੱਲੇ ਅਤੇ ਸੁੱਕੇ ਕੂੜੇ ਦੇ ਢੁੱਕਵੇਂ ਨਿਪਟਾਰੇ ਲਈ ਨਗਰ ਕੌਂਸਲ ਨੂੰ ਛੇ ਟਿੱਪਰ ਦਿੱਤੇ ਗਏ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਲਈ ਆਪਣਾ ਵੱਡਮੁੱਲਾ ਯੋਗਦਾਨ ਪਾਉਣ ਤਾਂ ਜੋ ਬਿਮਾਰੀਆਂ ਤੋਂ ਬਚਿਆ ਜਾ ਸਕੇ। ਗਿੱਲਾ ਅਤੇ ਸੁੱਕਾ ਘਰੇਲੂ ਕੂੜਾ ਵੱਖ-ਵੱਖ ਰੱਖਿਆ ਜਾਣਾ ਚਾਹੀਦਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *