ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਪਟਿਆਲਾ ਪੁਲੀਸ ਵੱਲੋਂ ਸਿਵਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਕਾਰਵਾਈ ਕਰਦਿਆਂ 19 ਥਾਵਾਂ ’ਤੇ ਅਪਰੇਸ਼ਨ ਕਾਸੋ ਚਲਾਇਆ ਗਿਆ| ਇਸ ਕਾਰਵਾਈ ਦੌਰਾਨ ਐੱਨ ਡੀ ਪੀ ਐੱਸ ਐਕਟ ਤਹਿਤ 28 ਮੁਕੱਦਮੇ ਦਰਜ ਕਰ ਕੇ 31 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਵੱਖ-ਵੱਖ ਤਰ੍ਹਾਂ ਦੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ|
ਜਾਣਕਾਰੀ ਅਨੁਸਾਰ ਡਿਪਟੀ ਕਮਿਸ਼ਨਰ ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਅਤੇ ਜ਼ਿਲ੍ਹਾ ਪੁਲੀਸ ਮੁਖੀ ਹਰਮਨਦੀਪ ਸਿੰਘ ਹਾਂਸ ਨੇ ਖੁਦ ਅਗਵਾਈ ਕੀਤੀ|
ਇਸ ਮੌਕੇ ਉਨ੍ਹਾਂ ਨਾਲ ਕਪਤਾਨ ਪੁਲੀਸ (ਸਿਟੀ) ਮੋਹਿਤ ਅਗਰਵਾਲ ਵੀ ਮੌਜੂਦ ਸਨ| ਪੁਲੀਸ ਟੀਮਾਂ ਨੇ ਅਬਲੋਵਾਲ ਅਤੇ ਭਰਤ ਨਗਰ ਪਟਿਆਲਾ ਵਿੱਚ ਨਸ਼ਿਆਂ ਦੇ ਹੌਟ-ਸਪੌਟਸ ’ਤੇ ਭਾਰੀ ਪੁਲੀਸ ਫੋਰਸ ਨਾਲ ਤਲਾਸ਼ੀ ਮੁਹਿੰਮ ਚਲਾ| ਇਸ ਤੋਂ ਇਲਾਵਾ ਜ਼ਿਲ੍ਹੇ ਦੀਆਂ ਵੱਖ-ਵੱਖ ਸਬ-ਡਿਵੀਜ਼ਨਾਂ ਵਿੱਚ 18 ਹੋਰ ਥਾਵਾਂ ’ਤੇ ਵੀ ਪੁਲੀਸ ਟੀਮਾਂ ਤਾਇਨਾਤ ਕਰ ਕੇ ਤਲਾਸ਼ੀ ਮੁਹਿੰਮ ਚਲਾਈ ਗਈ|
ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਆਰੰਭੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਉਦੇਸ਼ ਨਸ਼ਾ ਤਸਕਰੀ ਦੀਆਂ ਗਤੀਵਿਧੀਆਂ ’ਤੇ ਰੋਕ ਲਗਾਉਣਾ ਅਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕਰਨਾ ਹੈ| ਐੱਸ ਐੱਸ ਪੀ ਹਰਮਨਦੀਪ ਸਿੰਘ ਹਾਂਸ ਨੇ ਦੱਸਿਆ ਕਿ ਪੁਲੀਸ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਕੁੱਲ 46 ਗ੍ਰਾਮ ਹੈਰੋਇਨ, 53 ਗ੍ਰਾਮ ਨਸ਼ੀਲਾ ਪਾਊਡਰ, 160 ਨਸ਼ੀਲੀਆਂ ਗੋਲੀਆਂ ਅਤੇ 30 ਗ੍ਰਾਮ ਸੁਲਫਾ ਬਰਾਮਦ ਕੀਤਾ ਗਿਆ| ਉਨ੍ਹਾਂ ਸਪੱਸ਼ਟ ਕੀਤਾ ਕਿ ਜ਼ਿਲ੍ਹੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਅਜਿਹੇ ਸਰਚ ਅਪਰੇਸ਼ਨ ਲਗਾਤਾਰ ਜਾਰੀ ਰਹਿਣਗੇ ਅਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ| ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਘਟਨਾ ਤੋਂ ਬਖਸ਼ਿਆ ਨਹੀਂ ਜਾਵੇਗਾ। “ਮੈਨੂੰ ਲਗਦਾ ਹੈ ਕਿ ਇਹ ਬਹੁਤ ਸਾਰੀ ਕਾਰਵਾਈ ਕਰਨ ਜਾ ਰਿਹਾ ਹੈ,” ਉਸਨੇ ਕਿਹਾ.
