ਅੰਮ੍ਰਿਤਸਰ: ਅਮਰੀਕੀ ਨਿਵਾਸੀ ਗੈਰ-ਪ੍ਰਵਾਸੀ ਭਾਰਤੀ ਸ. ਦਰਸ਼ਨ ਸਿੰਘ ਧਾਲੀਵਾਲ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਸ. ਦਰਸ਼ਨ ਸਿੰਘ ਧਾਲੀਵਾਲ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਲੁਧਿਆਣੇ ਵਾਲੇ, ਸ਼੍ਰੋਮਣੀ ਕਮੇਟੀ ਮੈਂਬਰ ਸ: ਸਤਵਿੰਦਰ ਸਿੰਘ ਟੌਹੜਾ, ਸਕੱਤਰ ਪ੍ਰਤਾਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਮੰਗਸਰਾਏ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ: ਦਰਸ਼ਨ ਸਿੰਘ ਧਾਲੀਵਾਲ ਨੇ ਵਿਦੇਸ਼ਾਂ ਵਿਚ ਰਹਿੰਦਿਆਂ ਸਿੱਖੀ ਦੀ ਪਹਿਚਾਣ ਨੂੰ ਹੋਰ ਉੱਚਾ ਕੀਤਾ ਹੈ | ਉਨ੍ਹਾਂ ਕਿਹਾ ਕਿ ਸ੍ਰੀ ਧਾਲੀਵਾਲ ਨੇ ਜਿੱਥੇ ਵਿਦੇਸ਼ਾਂ ਵਿੱਚ ਸਮਾਜ ਸੇਵੀ ਕੰਮਾਂ ਵਿੱਚ ਪ੍ਰਮੁੱਖਤਾ ਨਾਲ ਸੇਵਾ ਕੀਤੀ ਹੈ, ਉੱਥੇ ਹੀ ਵਿਦੇਸ਼ ਵਿੱਚ ਰਹਿੰਦਿਆਂ ਭਾਰਤ ਵਿੱਚ ਵੀ ਮਹਾਨ ਸੇਵਾਵਾਂ ਨਿਭਾਈਆਂ ਹਨ। ਇਸ ਮੌਕੇ ਦਰਸ਼ਨ ਸਿੰਘ ਧਾਲੀਵਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਭਾਰਤ ਸਰਕਾਰ ਵੱਲੋਂ ਪ੍ਰਵਾਸੀ ਭਾਰਤੀ ਐਵਾਰਡ ਮਿਲਿਆ ਹੈ, ਜਿਸ ਲਈ ਉਹ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਆਏ ਹਨ। ਇਸ ਮੌਕੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਜਥੇਦਾਰ ਗੁਲਜ਼ਾਰ ਸਿੰਘ ਰਣੀਕੇ, ਚਰਨਜੀਤ ਸਿੰਘ ਧਾਲੀਵਾਲ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਬਾਬਾ ਭੁਪਿੰਦਰ ਸਿੰਘ, ਸ. ਹਰਭਜਨ ਸਿੰਘ ਸਪੀਕਰ, ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ, ਸ੍ਰੀ ਸਰਬਜੀਤ ਸਿੰਘ, ਸ੍ਰੀ ਜਤਿੰਦਰ ਸਿੰਘ ਆਦਿ ਹਾਜ਼ਰ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
