ਸਾਬਕਾ ਮੇਅਰ ਅਮਰਜੀਤ ਸਿੰਘ ਸਿੱਧੂ ਨੂੰ ਹਾਈਕੋਰਟ ਤੋਂ ਰਾਹਤ, ਪੰਜਾਬ ਸਰਕਾਰ ਨੂੰ ਭੇਜਿਆ ਨੋਟਿਸ


ਚੰਡੀਗੜ੍ਹ (ਬਿਊਰੋ ਰਿਪੋਰਟ) : ਹਾਈਕੋਰਟ ਨੇ ਮੋਹਾਲੀ ਦੇ ਸਾਬਕਾ ਮੇਅਰ ਅਮਰਜੀਤ ਸਿੰਘ ਉਰਫ ਜੀਤੀ ਸਿੱਧੂ ਦੀ ਕੌਂਸਲਰਸ਼ਿਪ ਰੱਦ ਕਰਨ ਦੇ ਮਾਮਲੇ ‘ਤੇ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਆਪਣਾ ਪੱਖ ਪੇਸ਼ ਕਰਨ ਲਈ ਨੋਟਿਸ ਦਿੱਤਾ ਹੈ। ਦਰਅਸਲ ਮੋਹਾਲੀ ਦੇ ਸਾਬਕਾ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਕੌਂਸਲਰਸ਼ਿਪ ਪੰਜਾਬ ਸਰਕਾਰ ਨੇ ਰੱਦ ਕਰ ਦਿੱਤੀ ਸੀ। ਇਸ ਤੋਂ ਬਾਅਦ ਜੀਤੀ ਸਿੱਧੂ ਵੱਲੋਂ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਗਿਆ। ਅਕਾਲੀ ਆਗੂ ਦੀ ਪੱਤਰਕਾਰ ਨਾਲ ਬਹਿਸ, ਚੱਲ ਰਹੇ ਲਾਈਵ ਪ੍ਰੋਗਰਾਮ ‘ਚ ਪਿਆ ਪੰਗਾ, ਕੌਣ ਸਹੀ ਪੱਤਰਕਾਰ ਜਾਂ ਲੀਡਰ? ਦਸੰਬਰ ਦੇ ਆਖਰੀ ਦਿਨਾਂ ਵਿੱਚ ਨਿਗਮ ਮੁਹਾਲੀ ਦੇ ਸਾਬਕਾ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੂੰ ਪੰਜਾਬ ਸਰਕਾਰ ਨੇ ਕੌਂਸਲਰ ਦੇ ਅਹੁਦੇ ਤੋਂ ਹਟਾ ਦਿੱਤਾ ਸੀ। ਮੁਹਾਲੀ ਦੇ ਸਾਬਕਾ ਮੇਅਰ ਅਮਰਜੀਤ ਸਿੰਘ ਉਰਫ਼ ਜੀਤੀ ਸਿੱਧੂ ਦੀ ਕੌਂਸਲਰਸ਼ਿਪ ਰੱਦ ਕਰਨ ਦੇ ਮਾਮਲੇ ਵਿੱਚ ਹਾਈ ਕੋਰਟ ਨੇ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਸੀ ਪਰ ਅੱਜ ਅਦਾਲਤ ਨੇ ਇਸ ’ਤੇ ਆਪਣਾ ਫੈਸਲਾ ਸੁਣਾ ਦਿੱਤਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *