ਸਿੱਖਿਆ ਮੰਤਰੀ ਮੀਤ ਹੇਅਰ ਨੇ ਅਧਿਆਪਕਾਂ ਨਾਲ ਕੀਤੀ ਮੀਟਿੰਗ, ਕਈ ਮੰਗਾਂ ਮੰਨੀਆਂ, ਦਿੱਤਾ ਭਰੋਸਾ


ਜਦੋਂ ਤੋਂ ਪੰਜਾਬ ਵਿੱਚ ‘ਆਪ’ ਦੀ ਸਰਕਾਰ ਆਈ ਹੈ, ‘ਆਪ’ ਸਰਕਾਰ ਪੰਜਾਬ ਵਿੱਚ ਆਪਣੀਆਂ ਗਾਰੰਟੀਆਂ ਨੂੰ ਪੂਰਾ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਸੂਬੇ ਦੀਆਂ ਵੱਖ-ਵੱਖ ਅਧਿਆਪਕ ਜਥੇਬੰਦੀਆਂ ਨਾਲ ਮੀਟਿੰਗ ਕੀਤੀ।

ਮੀਟਿੰਗ ਦੌਰਾਨ ਸਿੱਖਿਆ ਮੰਤਰੀ ਨੇ ਕਿਹਾ ਕਿ ਸਿੱਖਿਆ ਖੇਤਰ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ ਅਤੇ ਸਰਕਾਰ ਸੂਬੇ ਦੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਅਨੁਕੂਲ ਅਤੇ ਸਿਹਤਮੰਦ ਮਾਹੌਲ ਸਿਰਜਣ ਲਈ ਵਚਨਬੱਧ ਹੈ। ਉਨ੍ਹਾਂ ਵੱਖ-ਵੱਖ ਯੂਨੀਅਨਾਂ ਵੱਲੋਂ ਉਠਾਏ ਗਏ ਮੁੱਦਿਆਂ ‘ਤੇ ਹਮਦਰਦੀ ਨਾਲ ਵਿਚਾਰ ਕੀਤਾ ਅਤੇ ਬਹੁਤੀਆਂ ਮੰਗਾਂ ਦਾ ਮੌਕੇ ‘ਤੇ ਹੀ ਤੁਰੰਤ ਨਿਪਟਾਰਾ ਕੀਤਾ ਅਤੇ ਹੋਰ ਵੀ ਜਾਇਜ਼ ਅਤੇ ਸੰਭਾਵਿਤ ਮੰਗਾਂ ਨੂੰ ਮੰਨਣ ਦਾ ਭਰੋਸਾ ਦਿੱਤਾ।

ਸ੍ਰੀ ਮੀਤ ਹੇਅਰ ਨੇ ਕਿਹਾ ਕਿ ਅਧਿਆਪਕਾਂ ਰਾਹੀਂ ਹੀ ਸਕੂਲੀ ਸਿੱਖਿਆ ਵਿੱਚ ਸੁਧਾਰ ਕੀਤਾ ਜਾ ਸਕਦਾ ਹੈ ਇਸ ਲਈ ਉਹ ਅਧਿਆਪਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਇਸ ਖੇਤਰ ਵਿੱਚ ਇਮਾਨਦਾਰੀ ਨਾਲ ਕੰਮ ਕਰੇਗੀ।

ਉਨ੍ਹਾਂ ਕਿਹਾ ਕਿ ਸਰਕਾਰ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਕੰਮ ਕਰਨ ਲਈ ਉਹ ਜ਼ਮੀਨੀ ਪੱਧਰ ’ਤੇ ਫੀਡਬੈਕ ਲੈ ਕੇ ਕੰਮ ਕਰਨਗੇ। ਸਿੱਖਿਆ ਮੰਤਰੀ ਨੇ ਅਧਿਆਪਕਾਂ ਦੀ ਆਨਲਾਈਨ ਤਬਾਦਲਾ ਨੀਤੀ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਸਮੇਤ ਹੋਰ ਸੁਧਾਰਾਂ ਲਈ ਅਧਿਆਪਕ ਜਥੇਬੰਦੀਆਂ ਦੇ ਸਹਿਯੋਗ ਦੀ ਮੰਗ ਕੀਤੀ। ਸਬੰਧਤ ਵਿਭਾਗ ਨਾਲ ਗੱਲਬਾਤ ਕੀਤੀ ਜਾਵੇਗੀ।




Leave a Reply

Your email address will not be published. Required fields are marked *