ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਜੂਨੀਅਰ ਇੰਜਨੀਅਰ (ਜੇ.ਈ.) ਮਨਜੀਤ ਸਿੰਘ ਨੂੰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਸਬ ਸਟੇਸ਼ਨ ਸਰਨਾ, ਜ਼ਿਲ੍ਹਾ ਪਠਾਨਕੋਟ ਵਿਖੇ ਤਾਇਨਾਤ ਜੇ.ਈ. ਮਨਜੀਤ ਸਿੰਘ ਨੂੰ ਰਾਜੀਵ ਸਿੰਘ ਵਾਸੀ ਪਿੰਡ ਜਮਾਲਪੁਰ ਜ਼ਿਲ੍ਹਾ ਪਠਾਨਕੋਟ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। Navjot Sidhu ਨੇ ਕੀਤਾ ਧੱਕਾ, ਰਿਹਾਈ ਨਾਲ ਜੁੜੀ ਵੱਡੀ ਖਬਰ ! D5 Channel Punjabi ‘ਤੇ ਚਾਰੇ ਪਾਸੇ ਚਰਚਾ ਸੀ, ਵਧੇਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਪਰੋਕਤ ਜੇ.ਈ ਨੇ ਉਸਦੇ ਖੇਤਾਂ ਦੇ ਉੱਪਰੋਂ ਲੰਘਦੀਆਂ ਬਿਜਲੀ ਦੀਆਂ ਲਾਈਨਾਂ ਨੂੰ ਹਟਾਉਣ ਦੇ ਬਦਲੇ 2,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਜੇ.ਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਪਾਸੋਂ 2,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਉਕਤ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਅੰਮ੍ਰਿਤਸਰ ਦੇ ਥਾਣੇ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
