ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਪਾਰਟੀ ਦੇ ਸੀਨੀਅਰ ਆਗੂ ਭੁਪਿੰਦਰ ਸਿੰਘ ਬਜਰੂੜ ਨੂੰ ਹਿਮਾਚਲ ਪ੍ਰਦੇਸ਼ ਦਾ ਪਾਰਟੀ ਇੰਚਾਰਜ ਨਿਯੁਕਤ ਕੀਤਾ ਹੈ। ਪਾਰਟੀ ਨੇ ਹਿਮਾਚਲ ਪ੍ਰਦੇਸ਼ ਦੀਆਂ ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭੁਪਿੰਦਰ ਸਿੰਘ ਬਜਰੂੜ ਨੂੰ ਜ਼ਿੰਮੇਵਾਰੀ ਸੌਂਪੀ ਹੈ। ਇਸ ਦੌਰਾਨ ਨਵ-ਨਿਯੁਕਤ ਸੂਬਾ ਇੰਚਾਰਜ ਭੁਪਿੰਦਰ ਸਿੰਘ ਬਜਰੂੜ ਨੇ ਸੁਖਦੇਵ ਸਿੰਘ ਢੀਂਡਸਾ ਨੂੰ ਪਾਰਟੀ ਵੱਲੋਂ ਸੌਂਪੀ ਗਈ ਨਵੀਂ ਜ਼ਿੰਮੇਵਾਰੀ ਲਈ ਧੰਨਵਾਦ ਕਰਦਿਆਂ ਕਿਹਾ ਕਿ ਹਿਮਾਚਲ ਵਿੱਚ ਪਾਰਟੀ ਦੀ ਮਜ਼ਬੂਤੀ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਇਸ ਤੋਂ ਪਹਿਲਾਂ ਭੁਪਿੰਦਰ ਸਿੰਘ ਬਜਰੂੜ ਪਾਰਟੀ ਵਿੱਚ ਰੋਪੜ ਦੇ ਜ਼ਿਲ੍ਹਾ ਪ੍ਰਧਾਨ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਇਸ ਮੌਕੇ ਢੀਂਡਸਾ ਦੇ ਸਿਆਸੀ ਸਲਾਹਕਾਰ ਤੇ ਪਾਰਟੀ ਦੇ ਬੁਲਾਰੇ ਦਵਿੰਦਰ ਸਿੰਘ ਸੋਢੀ, ਪਟਿਆਲਾ ਦੇ ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਰੱਖੜਾ ਅਤੇ ਓਐਸਡੀ ਜਸਵਿੰਦਰ ਸਿੰਘ ਵੀ ਹਾਜ਼ਰ ਸਨ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
