ਮੁੱਖ ਮੰਤਰੀ ਨੇ ਖੇਤੀ ਜੰਗਲਾਤ ਨੂੰ ਹੁਲਾਰਾ ਦੇਣ ਲਈ ਰਾਜ ਵਿੱਚ ਭਾਰਤ ਦਾ ਪਹਿਲਾ ਈ-ਟੰਬਰ ਪੋਰਟਲ ਲਾਂਚ ਕੀਤਾ –

ਮੁੱਖ ਮੰਤਰੀ ਨੇ ਖੇਤੀ ਜੰਗਲਾਤ ਨੂੰ ਹੁਲਾਰਾ ਦੇਣ ਲਈ ਰਾਜ ਵਿੱਚ ਭਾਰਤ ਦਾ ਪਹਿਲਾ ਈ-ਟੰਬਰ ਪੋਰਟਲ ਲਾਂਚ ਕੀਤਾ –


ਲੁਧਿਆਣਾ/ਚੰਡੀਗੜ੍ਹ, 12 ਫਰਵਰੀ-

ਐਗਰੋ ਫੋਰੈਸਟਰੀ ਰਾਹੀਂ ਕਿਸਾਨਾਂ ਦੀ ਆਮਦਨ ਵਿੱਚ ਪੂਰਕ ਵਾਧਾ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਭਾਰਤ ਦਾ ਪਹਿਲਾ ਈ-ਟਿੰਬਰ ਪੋਰਟਲ ਲਾਂਚ ਕੀਤਾ।

ਹੋਰ ਵੇਰਵੇ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਵਿੱਚ ਆਪਣੀ ਕਿਸਮ ਦਾ ਇਹ ਪਹਿਲਾ ਪੋਰਟਲ ਜੰਗਲਾਤ ਵਿਭਾਗ ਵੱਲੋਂ ਵਿਕਸਤ ਕੀਤਾ ਗਿਆ ਹੈ ਅਤੇ ਇਹ ਲੱਕੜ ਦੀ ਵਿਕਰੀ ਅਤੇ ਖਰੀਦ ਵਿੱਚ ਪੂਰੀ ਪਾਰਦਰਸ਼ਤਾ ਨੂੰ ਯਕੀਨੀ ਬਣਾਏਗਾ ਜਿਸ ਨਾਲ ਕਿਸਾਨਾਂ ਨੂੰ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਸੂਬੇ ਵਿੱਚ ਲੱਕੜ ਦੀ ਖਰੀਦ-ਵੇਚ ਵੱਡੇ ਪੱਧਰ ‘ਤੇ ਗੈਰ-ਸੰਗਠਿਤ ਮੰਡੀਆਂ ਰਾਹੀਂ ਹੁੰਦੀ ਹੈ, ਜਿਸ ਕਾਰਨ ਕਿਸਾਨਾਂ ਨੂੰ ਇਸ ਦਾ ਲਾਹੇਵੰਦ ਭਾਅ ਨਹੀਂ ਮਿਲ ਰਿਹਾ। ਭਗਵੰਤ ਮਾਨ ਨੇ ਕਿਹਾ ਕਿ ਇਸ ਕਾਰਨ ਕਿਸਾਨ ਐਗਰੋ ਫਾਰੈਸਟਰੀ ਤੋਂ ਦੂਰ ਹੋ ਰਹੇ ਹਨ।

ਹਾਲਾਂਕਿ, ਮੁੱਖ ਮੰਤਰੀ ਨੇ ਕਿਹਾ ਕਿ ਜਿਵੇਂ ਕਿ ਐਗਰੋ-ਫੋਰੈਸਟਰੀ ਕਿਸਾਨਾਂ ਦੀ ਕਿਸਮਤ ਨੂੰ ਬਦਲਣ ਲਈ ਇੱਕ ਧੁਰੀ ਵਜੋਂ ਕੰਮ ਕਰ ਸਕਦੀ ਹੈ, ਇਸ ਲਈ ਸੂਬਾ ਸਰਕਾਰ ਇਸ ਨੂੰ ਉਤਸ਼ਾਹਿਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਪੋਰਟਲ ਦੀਆਂ ਮੁੱਖ ਵਿਸ਼ੇਸ਼ਤਾਵਾਂ ਦੀ ਸੂਚੀ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਔਨਲਾਈਨ ਪੋਰਟਲ ਕਿਸਾਨਾਂ ਦੀ ਬਹੁਤ ਮਦਦ ਕਰੇਗਾ ਕਿਉਂਕਿ ਉਹ ਔਨਲਾਈਨ ਰਾਹੀਂ ਕਿਸੇ ਵੀ ਪਸੰਦ ਦੇ ਸਥਾਨ ‘ਤੇ ਲੱਕੜ ਵੇਚ ਸਕਦੇ ਹਨ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਇਹ ਪੋਰਟਲ ਕਿਸਾਨਾਂ ਦੀ ਉਪਜ ਦਾ ਲਾਹੇਵੰਦ ਮੁੱਲ ਯਕੀਨੀ ਬਣਾਵੇਗਾ ਅਤੇ ਉਨ੍ਹਾਂ ਨੂੰ ਖੇਤੀ ਜੰਗਲਾਤ ਵੱਲ ਉਤਸ਼ਾਹਿਤ ਕਰੇਗਾ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਲੱਕੜ ਦੀ ਆਨਲਾਈਨ ਵਿਕਰੀ ਅਤੇ ਖਰੀਦ ਨਾਲ ਕਿਸਾਨਾਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਵੀ ਬੱਚਤ ਹੋਵੇਗੀ ਜਿਸ ਨਾਲ ਉਨ੍ਹਾਂ ਨੂੰ ਬਹੁਤ ਲਾਭ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਪੋਰਟਲ ਕਿਸਾਨਾਂ ਨੂੰ ਮੌਜੂਦਾ ਖੇਤੀ ਸੰਕਟ ਤੋਂ ਬਚਾ ਕੇ ਉਨ੍ਹਾਂ ਦੀ ਕਿਸਮਤ ਬਦਲ ਦੇਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਹ ਪੋਰਟਲ ਉਦਯੋਗਾਂ ਅਤੇ ਕਿਸਾਨਾਂ ਦਰਮਿਆਨ ਸਿੱਧੇ ਸੰਚਾਰ ਅਤੇ ਆਪਸੀ ਤਾਲਮੇਲ ਵਿੱਚ ਵੀ ਮਦਦ ਕਰੇਗਾ ਜਿਸ ਨਾਲ ਦੋਵਾਂ ਸੈਕਟਰਾਂ ਨੂੰ ਵੱਡੇ ਪੱਧਰ ‘ਤੇ ਲਾਭ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਪੋਰਟਲ ਕਿਸਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਲੱਕੜ ਦੀ ਵਿਕਰੀ ਅਤੇ ਖਰੀਦ ਵਿੱਚ ਪੂਰੀ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਵੱਲ ਇੱਕ ਕਦਮ ਹੈ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਇਹ ਇੱਕ ਕ੍ਰਾਂਤੀਕਾਰੀ ਕਦਮ ਹੈ ਜੋ ਕਿ ਕਿਸਾਨ ਭਾਈਚਾਰੇ ਦੀਆਂ ਮੁਸ਼ਕਲਾਂ ਨੂੰ ਘੱਟ ਕਰੇਗਾ ਅਤੇ ਉਹਨਾਂ ਨੂੰ ਆਪਣੀ ਆਮਦਨ ਵਿੱਚ ਪੂਰਕ ਬਣਾਉਣ ਵਿੱਚ ਮਦਦ ਕਰੇਗਾ। ਉਨ੍ਹਾਂ ਕਲਪਨਾ ਕੀਤੀ ਕਿ ਇਹ ਪੋਰਟਲ ਸੂਬੇ ਦੇ ਕਿਸਾਨ ਭਾਈਚਾਰੇ ਲਈ ਤਰੱਕੀ ਅਤੇ ਖੁਸ਼ਹਾਲੀ ਦੇ ਨਵੇਂ ਦਰਵਾਜ਼ੇ ਖੋਲ੍ਹੇਗਾ।

Leave a Reply

Your email address will not be published. Required fields are marked *