ਚੰਡੀਗੜ੍ਹ, 13 ਫਰਵਰੀ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੰਮਤੀ ਪਟਵਾਰੀ ਸੁਖਬੀਰ ਸਿੰਘ ਨੂੰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸੰਮਤੀ ਪਟਵਾਰੀ ਨੂੰ ਸਰਪੰਚ ਮਨਪ੍ਰੀਤ ਸਿੰਘ ਅਤੇ ਹਰਚਰਨ ਸਿੰਘ ਵਾਸੀ ਪਿੰਡ ਕੋਹਰ ਸਿੰਘ ਵਾਲਾ, ਤਹਿਸੀਲ ਗੁਰੂਹਰਸਹਾਏ ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਗਿਆ ਹੈ। ਤੱਕ ਪਹੁੰਚ ਕੀਤੀ ਅਤੇ ਦੋਸ਼ ਲਾਇਆ ਕਿ ਉਕਤ ਪਟਵਾਰੀ ਅਦਾਲਤੀ ਕੇਸ ਵਿੱਚ ਸਹਾਇਤਾ ਕਰਨ ਬਦਲੇ 12,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ ਪਰ ਸੌਦਾ 7500 ਰੁਪਏ ਵਿੱਚ ਤੈਅ ਹੋ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਦੋਸ਼ੀ ਪਟਵਾਰੀ ਪਹਿਲਾਂ ਹੀ 1500 ਰੁਪਏ ਲੈ ਚੁੱਕਾ ਹੈ ਅਤੇ ਹੁਣ ਬਾਕੀ 6000 ਰੁਪਏ ਦੀ ਮੰਗ ਕਰ ਰਿਹਾ ਹੈ।ਸ਼ਿਕਾਇਤ ਦੀ ਜਾਂਚ ਕਰਨ ਉਪਰੰਤ ਵਿਜੀਲੈਂਸ ਬਿਊਰੋ ਦੀ ਫਿਰੋਜ਼ਪੁਰ ਰੇਂਜ ਦੀ ਟੀਮ ਨੇ ਜਾਲ ਵਿਛਾ ਕੇ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਦੋਸ਼ੀ ਪਟਵਾਰੀ ਨੂੰ ਗ੍ਰਿਫਤਾਰ ਕਰ ਲਿਆ। ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 6,000 ਰੁਪਏ ਲੈਂਦਿਆਂ ਉਸ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਉਸ ਕੋਲੋਂ ਰਿਸ਼ਵਤ ਦੀ ਰਕਮ ਬਰਾਮਦ ਕਰ ਲਈ ਗਈ। ਨੇ ਪੋਸਟ ਡਿਸਕਲੇਮਰ ਦਿੱਤਾ ਹੈ ਇਸ ਲੇਖ ਵਿੱਚ ਰਾਏ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
