ਮੁੱਖ ਮੰਤਰੀ ਨੇ 23-24 ਫਰਵਰੀ ਨੂੰ ਹੋਣ ਜਾ ਰਹੇ ‘ਪੰਜਾਬ ਨਿਵੇਸ਼ ਸੰਮੇਲਨ’ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ


ਇਹ ਕਾਨਫਰੰਸ ਸੂਬੇ ਦੇ ਵਿਆਪਕ ਉਦਯੋਗਿਕ ਵਿਕਾਸ ਲਈ ਵਰਦਾਨ ਸਾਬਤ ਹੋਵੇਗੀ। ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 23 ਅਤੇ 24 ਫਰਵਰੀ, 2023 ਨੂੰ ਇੰਡੀਅਨ ਸਕੂਲ ਆਫ ਬਿਜ਼ਨਸ ਵਿਖੇ ਹੋਣ ਵਾਲੇ ‘ਇਨਵੈਸਟ ਪੰਜਾਬ ਸਮਿਟ’ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਸਮੂਹ ਵਿਭਾਗਾਂ ਨਾਲ ਮੀਟਿੰਗ ਕੀਤੀ।ਇਸ ਮੌਕੇ ਉਨ੍ਹਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ। ਅੱਜ ਇੱਥੇ ਨਿਵਾਸ ਸਥਾਨ ‘ਤੇ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਸ ਮਹਾਨ ਸਮਾਗਮ ਲਈ ਢੁਕਵੇਂ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਆਖਿਆ ਜਿਸ ਵਿੱਚ ਦੇਸ਼ ਭਰ ਦੇ ਨਾਲ-ਨਾਲ ਵਿਸ਼ਵ ਦੇ ਉਦਯੋਗਿਕ ਦਿੱਗਜ ਵੀ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਇਸ ਸਮਾਗਮ ਨੂੰ ਸਫਲ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਣੀ ਚਾਹੀਦੀ। ਭਗਵੰਤ ਮਾਨ ਨੇ ਕਾਨਫਰੰਸ ਦੌਰਾਨ ਵੱਖ-ਵੱਖ ਵਿਸ਼ਿਆਂ ‘ਤੇ ਹੋਣ ਵਾਲੇ ਤਕਨੀਕੀ ਸੈਸ਼ਨਾਂ ਦੀ ਰੂਪ-ਰੇਖਾ ਬਾਰੇ ਵੀ ਚਰਚਾ ਕੀਤੀ। ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਇਹ ਸੰਮੇਲਨ ਸੂਬੇ ਦੇ ਵਿਆਪਕ ਉਦਯੋਗਿਕ ਵਿਕਾਸ ਨੂੰ ਯਕੀਨੀ ਬਣਾਉਣ ਵਿੱਚ ਸਹਾਈ ਹੋਵੇਗਾ ਜੋ ਸੂਬੇ ਨੂੰ ਤਰੱਕੀ ਦੀਆਂ ਬੁਲੰਦੀਆਂ ‘ਤੇ ਲੈ ਜਾਵੇਗਾ। ਉਨ•ਾਂ ਕਿਹਾ ਕਿ ਇਨਵੈਸਟਮੈਂਟ ਪੰਜਾਬ ਇਸ ਮੌਕੇ ਦਾ ਪੂਰਾ ਫਾਇਦਾ ਉਠਾ ਕੇ ਪੰਜਾਬ ਨੂੰ ਘਰੇਲੂ ਅਤੇ ਗਲੋਬਲ ਨਿਵੇਸ਼ਕਾਂ ਵਿੱਚ ਸਭ ਤੋਂ ਪਸੰਦੀਦਾ ਸਥਾਨ ਵਜੋਂ ਪ੍ਰਫੁੱਲਤ ਕਰੇਗੀ। ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਸੂਬੇ ਦੇ ਉੱਘੇ ਉਦਯੋਗਪਤੀਆਂ ਦੀ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਡੈਲੀਗੇਟਾਂ ਨਾਲ ਸਿੱਧੀ ਗੱਲਬਾਤ ਕਰਨ ਦਾ ਵੀ ਪ੍ਰਬੰਧ ਕੀਤਾ ਜਾਵੇ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਨਾਲ ਵੱਖ-ਵੱਖ ਖੇਤਰਾਂ ਵਿੱਚ ਉਦਯੋਗਿਕ ਇਕਾਈਆਂ ਸਥਾਪਤ ਕਰਨ ਬਾਰੇ ਤਕਨੀਕੀ ਵਿਚਾਰ-ਵਟਾਂਦਰੇ ਦੇ ਨਾਲ-ਨਾਲ ਤਕਨੀਕੀ ਸਹਿਯੋਗ ਦੀਆਂ ਸੰਭਾਵਨਾਵਾਂ ਨੂੰ ਹੋਰ ਖੋਜਣ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਇਨਵੈਸਟਮੈਂਟ ਪੰਜਾਬ ਸਮਿਟ ਵਿੱਚ ਭਾਗ ਲੈਣ ਲਈ ਸੂਬੇ ਵਿੱਚ ਆਉਣ ਵਾਲੀ ਗਲੋਬਲ ਇੰਡਸਟਰੀ ਤੋਂ ਪਹਿਲਾਂ ‘ਬ੍ਰਾਂਡ ਪੰਜਾਬ’ ਨੂੰ ਸਹੀ ਢੰਗ ਨਾਲ ਉਭਾਰਿਆ ਜਾਣਾ ਚਾਹੀਦਾ ਹੈ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਇਹ ਕਾਨਫਰੰਸ ਸੂਬੇ ਦੀ ਉਦਯੋਗਿਕ ਖੇਤਰ ਵਿੱਚ ਵਿਸ਼ਾਲ ਸੰਭਾਵਨਾਵਾਂ ਨੂੰ ਦੁਨੀਆਂ ਨੂੰ ਦਿਖਾਉਣ ਵਿੱਚ ਸਹਾਈ ਹੋਵੇਗੀ। ਉਨ੍ਹਾਂ ਕਿਹਾ ਕਿ ਸੂਬੇ ਨੂੰ ਦੇਸ਼ ਦਾ ਉਦਯੋਗਿਕ ਧੁਰਾ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ ਤਾਂ ਜੋ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦਿੱਤਾ ਜਾ ਸਕੇ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾ ਸਕਣ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *