ਅੰਮ੍ਰਿਤਸਰ ਪੁਲਿਸ ਦੇ ਹੱਥ ਵੱਡੀ ਸਫਲਤਾ, ਛਾਪੇਮਾਰੀ ਦੌਰਾਨ ਵੱਡੀ ਮਾਤਰਾ ‘ਚ ਚਿੱਟਾ ਬਰਾਮਦ


ਪੰਜਾਬ ਨਸ਼ਾਖੋਰੀ ਕਾਰਨ ਅਕਸਰ ਸੁਰਖੀਆਂ ਵਿੱਚ ਰਿਹਾ ਹੈ। ਇਸ ਵਿਸ਼ੇ ‘ਤੇ ਕਈ ਫਿਲਮਾਂ ਬਣ ਚੁੱਕੀਆਂ ਹਨ। ਵਾਅਦੇ ਤਾਂ ਕੀਤੇ ਗਏ ਪਰ ਪੰਜਾਬ ਵਿਚੋਂ ਨਸ਼ਾ ਖਤਮ ਹੋਣ ਦਾ ਨਾਂ ਨਹੀਂ ਲੈ ਰਿਹਾ

ਅਤੇ ਹੁਣ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨਸ਼ੇ ਦੇ ਖਾਤਮੇ ਲਈ ਬਹੁਤ ਉਪਰਾਲੇ ਕਰ ਰਹੀ ਹੈ।

ਅੰਮ੍ਰਿਤਸਰ ਦੇ ਛੇਹਰਟਾ ਇਲਾਕੇ ਕ੍ਰਿਸ਼ਨਾ ਨਗਰ ‘ਚ ਪੁਲਸ ਨੇ ਬੀਤੇ ਦਿਨ ਇਕ ਸੂਹ ‘ਤੇ ਤਸਕਰਾਂ ਦੇ ਘਰ ‘ਤੇ ਛਾਪਾ ਮਾਰਿਆ, ਜਿਸ ਤੋਂ ਬਾਅਦ ਛਾਪੇਮਾਰੀ ਦੌਰਾਨ ਤਸਕਰ ਮਕਾਨ ਦੀ ਛੱਤ ਤੋਂ ਫਰਾਰ ਹੋ ਗਏ। ਪੁਲਿਸ ਨੇ ਛਾਪੇਮਾਰੀ ਦੌਰਾਨ ਤਸਕਰਾਂ ਦੇ ਘਰੋਂ ਹੈਰੋਇਨ ਬਰਾਮਦ ਕੀਤੀ ਹੈ। ਇਹ ਚਿੱਟੇ ਰੰਗ ਦੇ ਛੋਟੇ ਥੈਲਿਆਂ ਵਿੱਚ ਪੈਕ ਕੀਤਾ ਜਾ ਰਿਹਾ ਸੀ, ਜਿਸ ਨੂੰ ਪੁਲੀਸ ਨੇ ਮੌਕੇ ’ਤੇ ਹੀ ਜ਼ਬਤ ਕਰ ਲਿਆ।




Leave a Reply

Your email address will not be published. Required fields are marked *