- ਹਰਜੋਤ ਸਿੰਘ ਬੈਂਸ ਨੇ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਹਨ
- ਕਹਿੰਦੇ ਹਨ, ਇਸ ਵਿੱਚ ਸ਼ਾਮਲ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ
ਚੰਡੀਗੜ੍ਹ, 24 ਫਰਵਰੀ:
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ ‘ਤੇ ਅੱਜ ਹੋਣ ਵਾਲੀ 12ਵੀਂ ਜਮਾਤ ਦੀ ਅੰਗਰੇਜ਼ੀ ਦੀ ਪ੍ਰੀਖਿਆ ਰੱਦ ਕਰ ਦਿੱਤੀ ਗਈ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ. ਬੈਂਸ ਨੇ ਦੱਸਿਆ ਕਿ ਪੇਪਰ ਲੀਕ ਹੋਣ ਦੀ ਸੂਚਨਾ ਮਿਲਣ ‘ਤੇ ਤੁਰੰਤ ਕਾਰਵਾਈ ਕਰਦੇ ਹੋਏ ਉਨ੍ਹਾਂ ਨੇ ਅਧਿਕਾਰੀਆਂ ਨੂੰ 12ਵੀਂ ਜਮਾਤ ਦੀ ਪ੍ਰੀਖਿਆ ਰੱਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਸਿੱਖਿਆ ਮੰਤਰੀ ਨੇ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦਿੰਦਿਆਂ ਕਿਹਾ ਹੈ ਕਿ ਇਸ ਮਾਮਲੇ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਗਲਤੀ ਕਰਨ ਵਾਲਿਆਂ ਵਿਰੁੱਧ ਮਿਸਾਲੀ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇਗਾ।
