ਪੰਜਾਬ ਵਿੱਚ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕਾਰਵਾਈ ਕਰਨ ਲਈ ਸਰਕਾਰ ਨੇ ਇੱਕ ਟੋਲ ਫਰੀ ਨੰਬਰ ਜਾਰੀ ਕੀਤਾ ਹੈ। ਲੋਕ 18001802422 ‘ਤੇ ਨਾਜਾਇਜ਼ ਮਾਈਨਿੰਗ ਦੀ ਸ਼ਿਕਾਇਤ ਕਰ ਸਕਦੇ ਹਨ।
ਇਸ ਤੋਂ ਇਲਾਵਾ ਗੈਰ-ਕਾਨੂੰਨੀ ਢੰਗ ਨਾਲ ਉਗਰਾਹੀ, ਮਹਿੰਗੇ ਭਾਅ ‘ਤੇ ਰੇਤ ਦੀ ਵਿਕਰੀ ਤੋਂ ਲੈ ਕੇ ਕਿਸੇ ਵੀ ਹੋਰ ਮਾਮਲੇ ‘ਤੇ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ। ਮਾਨ ਸਰਕਾਰ ਨੇ ਦਾਅਵਾ ਕੀਤਾ ਕਿ ਇਸ ਸਬੰਧੀ ਕੋਈ ਵੀ ਸ਼ਿਕਾਇਤ ਮਿਲਣ ‘ਤੇ ਤੁਰੰਤ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਪੰਜਾਬ ਦੀ ਨਵੀਂ ‘ਆਪ’ ਸਰਕਾਰ ਨੇ ਅਜੇ ਤੱਕ ਰੇਤ ਦੀ ਖੁਦਾਈ ਬਾਰੇ ਕੋਈ ਨੀਤੀ ਨਹੀਂ ਬਣਾਈ ਹੈ। ਮਾਈਨਿੰਗ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਇਹ ਨੀਤੀ ਛੇ ਮਹੀਨਿਆਂ ਵਿੱਚ ਲਾਗੂ ਕਰ ਦਿੱਤੀ ਜਾਵੇਗੀ। ਜਿਸ ਕਾਰਨ ਸਰਕਾਰ ਨੇ ਅਜੇ ਤੱਕ ਰੇਤ ਦੇ ਰੇਟ ਤੈਅ ਨਹੀਂ ਕੀਤੇ ਹਨ। ਜਿਸ ਕਾਰਨ ਰੇਤ ਦੇ ਰੇਟ ਅਸਮਾਨੀ ਚੜ੍ਹ ਗਏ ਹਨ।
