ਚੰਡੀਗੜ, 3 ਮਾਰਚ, 2023 – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਚਲਾਈ ਗਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਨਗਰ ਕੌਂਸਲ ਕੁਰਾਲੀ, ਜਿਲਾ ਐਸ.ਏ.ਐਸ.ਨਗਰ ਵਿਖੇ ਤਾਇਨਾਤ ਕਲਰਕ ਰਾਜੇਸ਼ ਕੁਮਾਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। 8,000 ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮ ਨੂੰ ਬਲਕਾਰ ਸਿੰਘ ਵਾਸੀ ਦਸਮੇਸ਼ ਕਲੋਨੀ, ਕੁਰਾਲੀ ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਗਿਆ ਹੈ। ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਪਰੋਕਤ ਕਲਰਕ ਨੇ ਆਪਣੇ ਪਲਾਟ ਦੀ ਰਜਿਸਟਰੀ ਲਈ ਲੋੜੀਂਦੀ ਐਨ.ਓ.ਸੀ. ਰਿਹਾਈ ਦੇ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਸੀ ਪਰ ਸੌਦਾ 8,000 ਰੁਪਏ ਵਿੱਚ ਤੈਅ ਹੋ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਦੋਸ਼ੀ ਕਰਮਚਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਪਾਸੋਂ 8,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਐਸ.ਏ.ਐਸ.ਨਗਰ ਥਾਣਾ ਉੜਾਨ ਦਾਸਤਾਨ ਵਿਖੇ ਕਥਿਤ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
