ਰਾਸ਼ਟਰਪਤੀ ਦ੍ਰੋਪਦੀ ਮੁਰਮੂ ਇੱਕ ਦਿਨਾਂ ਦੌਰੇ ‘ਤੇ ਅੰਮ੍ਰਿਤਸਰ ਪਹੁੰਚ ਗਏ ਹਨ। ਹਵਾਈ ਅੱਡੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਉਨ੍ਹਾਂ ਦਾ ਸਵਾਗਤ ਕੀਤਾ। ਰਾਸ਼ਟਰਪਤੀ ਇੱਕ ਦਿਨ ਅੰਮ੍ਰਿਤਸਰ ਵਿੱਚ ਰਹਿਣਗੇ। ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਮੁਰਮੂ ਦਾ ਇਹ ਪਹਿਲਾ ਅੰਮ੍ਰਿਤਸਰ ਦੌਰਾ ਹੈ। ਇਸ ਦੌਰਾਨ ਉਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਇਲਾਵਾ ਜਲ੍ਹਿਆਂਵਾਲਾ ਬਾਗ, ਸ੍ਰੀ ਦੁਰਗਿਆਣਾ ਮੰਦਿਰ ਅਤੇ ਸ੍ਰੀ ਰਾਮਤੀਰਥ ਵਿਖੇ ਵੀ ਮੱਥਾ ਟੇਕਣਗੇ। ਦਰੋਪਦੀ ਮੁਰਮੂ ਵੀਰਵਾਰ ਨੂੰ ਦੁਪਹਿਰ 12 ਵਜੇ ਅੰਮ੍ਰਿਤਸਰ ਏਅਰਪੋਰਟ ਪਹੁੰਚੇਗੀ। ਇਸ ਕਾਰਨ ਦੁਪਹਿਰ 12 ਤੋਂ 1 ਵਜੇ ਤੱਕ ਅੰਮ੍ਰਿਤਸਰ ਏਅਰਪੋਰਟ ਰੋਡ ਪੂਰੀ ਤਰ੍ਹਾਂ ਬੰਦ ਰਹੇਗੀ। ਇਸ ਦੇ ਨਾਲ ਹੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਦੁਪਹਿਰ 12 ਤੋਂ 2 ਵਜੇ ਦਰਮਿਆਨ ਦੋ ਅੰਤਰਰਾਸ਼ਟਰੀ ਉਡਾਣਾਂ ਰਵਾਨਾ ਹੋਣਗੀਆਂ। ਜਿਸ ਕਾਰਨ ਏਅਰ ਇੰਡੀਆ ਨੇ ਵੀ ਯਾਤਰੀਆਂ ਲਈ ਨਿਰਦੇਸ਼ ਜਾਰੀ ਕੀਤੇ ਹਨ। ਲੰਡਨ ਲਈ ਏਅਰ ਇੰਡੀਆ ਦੀ ਉਡਾਣ ਦੁਪਹਿਰ 1.00 ਵਜੇ ਅਤੇ ਬਰਮਿੰਘਮ ਲਈ 1.55 ਵਜੇ ਰਵਾਨਾ ਹੋਵੇਗੀ। ਇਸ ਕਾਰਨ ਦੋਵਾਂ ਉਡਾਣਾਂ ਦੇ ਯਾਤਰੀਆਂ ਨੂੰ ਦੁਪਹਿਰ 12 ਵਜੇ ਤੋਂ ਪਹਿਲਾਂ ਅੰਮ੍ਰਿਤਸਰ ਹਵਾਈ ਅੱਡੇ ’ਤੇ ਪੁੱਜਣ ਦੀ ਹਦਾਇਤ ਕੀਤੀ ਗਈ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।