ਕੋਟਕਪੂਰਾ ਪੈਸਟੀਸਾਈਡ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਵਿਧਾਨ ਸਭਾ ਦੀ ਕਾਰਵਾਈ ਦੇਖੀ


ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਕਾਰਵਾਈ ਦੇਖਣ ਲਈ ਅੱਜ ਕੋਟਕਪੂਰਾ ਪੈਸਟੀਸਾਈਡ ਐਸੋਸੀਏਸ਼ਨ ਦਾ ਵਫ਼ਦ ਚੰਡੀਗੜ੍ਹ ਪੁੱਜਾ। ਇਸ 24 ਮੈਂਬਰੀ ਵਫ਼ਦ ਨੇ ਸਦਨ ਦੀ ਕਾਰਵਾਈ ਦੇਖਣ ਉਪਰੰਤ ਐਸੋਸੀਏਸ਼ਨ ਦੇ ਪ੍ਰਧਾਨ ਰਾਜਨ ਗਰਗ ਦੀ ਅਗਵਾਈ ਹੇਠ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸਪੀਕਰ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਖੇਤੀਬਾੜੀ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਵਰਿੰਦਰ ਗੋਇਲ, ਸ: ਜਸਵੰਤ ਸਿੰਘ ਗੱਜਣਮਾਜਰਾ ਅਤੇ ਸ: ਕੁਲਵੰਤ ਸਿੰਘ ਵੀ ਹਾਜ਼ਰ ਸਨ। ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੂੰ ਬਜਟ ਪੇਸ਼ ਕਰਨ ਲਈ ਅਗਾਊਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਤੋਂ ਵੱਡੀਆਂ ਉਮੀਦਾਂ ਹਨ। ਇਸ ਮੌਕੇ ਐਸੋਸੀਏਸ਼ਨ ਦੇ ਵੱਖ-ਵੱਖ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜ ਬਹੁਤ ਹੀ ਸ਼ਲਾਘਾਯੋਗ ਹਨ, ਜਿਨ੍ਹਾਂ ਵਿੱਚੋਂ ਮੁੱਖ ਉਪਰਾਲੇ ਮੁਫ਼ਤ ਬਿਜਲੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਹਨ। ਨੁਮਾਇੰਦਿਆਂ ਨੇ ਵਿਧਾਨ ਸਭਾ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਦਾ ਮੌਜੂਦਾ ਮੁੱਦਿਆਂ ‘ਤੇ ਲੜੀਵਾਰ ਵਿਚਾਰ ਵਟਾਂਦਰੇ ਲਈ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਵਿੱਚ ਲੋਕ ਭਲਾਈ ਦੇ ਮੁੱਦੇ ਉਠ ਰਹੇ ਹਨ, ਜਿਨ੍ਹਾਂ ਸਬੰਧੀ ਕਾਨੂੰਨ ਬਣਨ ’ਤੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *