ਐਡਵੋਕੇਟ ਧਾਮੀ ਨੇ ਤਰਨਾ ਦਲ ਦੇ ਮੁਖੀ ਬਾਬਾ ਗੱਜਣ ਸਿੰਘ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ


ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਜਥੇਦਾਰ ਬਾਬਾ ਗੱਜਣ ਸਿੰਘ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਨਿਹੰਗ ਸਿੰਘ ਜਥੇਬੰਦੀਆਂ ਨੇ ਸਿੱਖ ਵਿਰਸੇ ਅਤੇ ਸਿੱਖ ਸੱਭਿਆਚਾਰ ਦੀ ਸੰਭਾਲ ਲਈ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਬਾਬਾ ਗੱਜਣ ਸਿੰਘ ਹਮੇਸ਼ਾ ਹੀ ਖਾਲਸਾ ਵਿਰਸੇ ਨੂੰ ਪ੍ਰਫੁੱਲਤ ਕਰਨ ਅਤੇ ਉਭਾਰਨ ਲਈ ਯਤਨਸ਼ੀਲ ਰਹੇ ਹਨ ਅਤੇ ਉਨ੍ਹਾਂ ਨੇ ਹਮੇਸ਼ਾ ਨਿਹੰਗ ਸਿੰਘਾਂ ਦੀ ਚੜ੍ਹਦੀ ਕਲਾ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਬਾਬਾ ਗੱਜਣ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਰਹਿੰਦਿਆਂ ਪੰਥਕ ਕਾਰਜਾਂ ਵਿੱਚ ਮੋਹਰੀ ਭੂਮਿਕਾ ਨਿਭਾਉਂਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਏ ਜਾਂਦੇ ਵੱਖ-ਵੱਖ ਸ਼ਤਾਬਦੀ ਸਮਾਗਮਾਂ ਅਤੇ ਪੰਥਕ ਕਾਰਜਾਂ ਲਈ ਬਾਬਾ ਜੀ ਦਾ ਵੱਡਾ ਸਹਿਯੋਗ ਰਿਹਾ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਬਾਬਾ ਗੱਜਣ ਸਿੰਘ ਜੀ ਦੇ ਅਕਾਲ ਚਲਾਣੇ ਨਾਲ ਪੰਥਕ ਖੇਤਰ ਨੂੰ ਵੱਡਾ ਘਾਟਾ ਪਿਆ ਹੈ। ਐਡਵੋਕੇਟ ਧਾਮੀ ਨੇ ਬਾਬਾ ਜੀ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ | ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਸਕੱਤਰ ਪ੍ਰਤਾਪ ਸਿੰਘ ਸਮੇਤ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓ.ਐਸ.ਡੀ. ਸਤਬੀਰ ਸਿੰਘ ਧਾਮੀ ਨੇ ਬਾਬਾ ਗੱਜਣ ਸਿੰਘ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *