ਚੰਡੀਗੜ੍ਹ, 8 ਅਪ੍ਰੈਲ 2023 : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵਾਰਿਸ ਪੰਜਾਬ ਜਥੇਬੰਦੀ ਦੇ ਆਗੂ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨਾਲ ਸਬੰਧਤ ਪੰਜ ਪਟੀਸ਼ਨਾਂ ’ਤੇ ਸੁਣਵਾਈ 11 ਅਪਰੈਲ ਤੱਕ ਮੁਲਤਵੀ ਕਰ ਦਿੱਤੀ ਹੈ। ਇਨ੍ਹਾਂ ਪਟੀਸ਼ਨਾਂ ਰਾਹੀਂ ਮੰਗ ਕੀਤੀ ਗਈ ਕਿ ਪੰਜਾਬ ਸਰਕਾਰ ਗ੍ਰਿਫ਼ਤਾਰ ਕੀਤੇ ਆਗੂਆਂ ਨੂੰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਮਿਲਣ ਦੀ ਇਜਾਜ਼ਤ ਦੇਵੇ ਅਤੇ ਦਰਜ ਕੇਸਾਂ ਦੀਆਂ ਕਾਪੀਆਂ ਮੁਹੱਈਆ ਕਰਵਾਏ। ਇਹ ਪਟੀਸ਼ਨਾਂ ਗੁਰਮੀਤ ਸਿੰਘ ਭੁੱਕਣਵਾਲਾ ਦੀ ਪਤਨੀ ਪਵਿਤਰ ਕੌਰ, ਪ੍ਰਧਾਨ ਬਾਜੇਕ ਦੇ ਪਿਤਾ ਹਰਜਿੰਦਰ ਸਿੰਘ, ਬਸੰਤ ਸਿੰਘ ਦੇ ਪਿਤਾ ਸੁਰਜੀਤ ਸਿੰਘ, ਕੁਲਵੰਤ ਸਿੰਘ ਦੀ ਪਤਨੀ ਵੀਰਪਾਲ ਕੌਰ ਅਤੇ ਵਰਿੰਦਰ ਸਿੰਘ ਉਰਫ਼ ਫ਼ੌਜੀ ਪਤਨੀ ਸਿਮਰਨਜੀਤ ਕੌਰ ਵੱਲੋਂ ਅਦਾਲਤ ਵਿੱਚ ਦਾਇਰ ਕੀਤੀਆਂ ਗਈਆਂ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
